ਪੰਜਾਬ ਦਾ ਬਜਟ ਇਜਲਾਸ 21 ਮਾਰਚ ਤੋਂ
03:52 PM Mar 13, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਾਰਚ
Advertisement
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ’ਚ 26 ਮਾਰਚ ਨੂੰ ਵਿੱਤੀ ਵਰ੍ਹੇ 2025-26 ਦਾ ਬਜ਼ਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਬਜਟ ਇਜਲਾਸ ਦੀਆਂ ਤਾਰੀਕਾਂ ਤੈਅ ਕੀਤੀਆਂ ਗਈਆਂ ਹਨ। ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਤੋਂ 28 ਮਾਰਚ ਤੱਕ ਚੱਲੇਗਾ। ਵਿੱੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਜਟ ਇਜਲਾਸ ਪੰਜਾਬ ਦੇ ਰਾਜਪਾਲ ਦੇ ਭਾਸ਼ਨ ਨਾਲ ਸ਼ੁਰੂ ਹੋਵੇਗਾ ਅਤੇ ਉਸ ਮਗਰੋਂ ਬਜਟ ’ਤੇ ਬਹਿਸ ਹੋਵੇਗੀ।
Advertisement
Advertisement