For the best experience, open
https://m.punjabitribuneonline.com
on your mobile browser.
Advertisement

ਪੰਜਾਬ ਮੰਤਰੀ ਮੰਡਲ ਨੇ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ, 10350 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ

01:56 PM Mar 09, 2024 IST
ਪੰਜਾਬ ਮੰਤਰੀ ਮੰਡਲ ਨੇ 2024 25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ  10350 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ
Advertisement

ਰੁਚਿਕਾ ਐੱਮ. ਖੰਨਾ
ਚੰਡੀਗੜ੍ਹ, 9 ਮਾਰਚ
ਪੰਜਾਬ ਮੰਤਰੀ ਮੰਡਲ ਨੇ ਅੱਜ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਨੇ ਆਉਣ ਵਾਲੇ ਵਿੱਤੀ ਸਾਲ ਵਿੱਚ ਰਾਜ ਵਿੱਚ ਸ਼ਰਾਬ ਦੀ ਵਿਕਰੀ ਰਾਹੀਂ 10,350 ਕਰੋੜ ਰੁਪਏ ਦੀ ਸਾਲਾਨਾ ਆਮਦਨ ਦਾ ਟੀਚਾ ਰੱਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿੱਥੇ ਇਸ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ। 2023-24 ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟੇਸ਼ਨ ਨੀਤੀ ਨੂੰ ਜੁਲਾਈ 2024 ਤੱਕ ਵਧਾ ਦਿੱਤਾ ਗਿਆ ਹੈ। ਨਵੀਂ ਨੀਤੀ ਲਿਆਂਦੀ ਜਾਵੇਗੀ ਅਤੇ ਫਿਰ ਮਨਜ਼ੂਰੀ ਦਿੱਤੀ ਜਾਵੇਗੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਤਰਨਤਾਰਨ ਅਤੇ ਸੰਗਰੂਰ ਵਿੱਚ ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਦੇ ਕੇਸਾਂ ਨਾਲ ਨਿਪਟਣ ਲਈ ਦੋ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਵੱਲੋਂ ਸੂਬੇ ਦੀਆਂ ਹੇਠਲੀਆਂ ਅਦਾਲਤਾਂ ਵਿੱਚ ਮੁਲਾਜ਼ਮਾਂ ਦੀਆਂ 3,842 ਆਸਾਮੀਆਂ ਨੂੰ ਰੈਗੂਲਰ ਕੀਤਾ ਗਿਆ ਹੈ। ਇਸ ਦੇ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਡਾਕਟਰਾਂ ਦੀਆਂ 1300 ਆਸਾਮੀਆਂ ਵੀ ਬਣਾਈਆਂ ਗਈਆਂ ਹਨ। ਉਨ੍ਹਾਂ ਨੂੰ ਮੁਹੱਲਾ ਕਲੀਨਿਕਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਇਹ ਆਸਾਮੀਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੁਆਰਾ ਭਰੀਆਂ ਜਾਣਗੀਆਂ।

Advertisement

Advertisement
Author Image

Advertisement
Advertisement
×