ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਕੈਬਨਿਟ ਦੀ ਮਾਨਸਾ ਵਿੱਚ ਮੀਟਿੰਗ ਭਲਕੇ

09:07 PM Jun 23, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 8 ਜੂਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ 10 ਜੂਨ ਨੂੰ ਮਾਨਸਾ ਵਿਖੇ ਸੱਦੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਇਸ ਮੀਟਿੰਗ ‘ਚ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਮਿਲ ਸਕਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨਾਂ ‘ਚ ਸੂਬੇ ਦੇ ਵੱਖ-ਵੱਖ ਵਿਭਾਗਾਂ ‘ਚ ਤਾਇਨਾਤ ਕੱਚੇ ਕਾਮਿਆਂ ਨਾਲ ਮੀਟਿੰਗਾਂ ਕੀਤੀਆਂ ਸਨ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਲਏ ਗਏ ਫੈਸਲਿਆਂ ਬਾਰੇ ਮੰਤਰੀ ਮੰਡਲ ਦੀ ਮੀਟਿੰਗ ‘ਚ ਵਿਚਾਰ-ਚਰਚਾ ਕੀਤੀ ਜਾਵੇਗੀ, ਜਿਸ ਤੋਂ ਬਾਅਦ ਆਖਰੀ ਫ਼ੈਸਲੇ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਹਾਲਾਂਕਿ ਸੂਬਾ ਸਰਕਾਰ ਨੇ ਮੀਟਿੰਗ ਬਾਰੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਹੈ।

Advertisement

ਜ਼ਿਕਰਯੋਗ ਹੈ ਕਿ ਮਾਨਸਾ ‘ਚ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ, ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਉਸ ਤੋਂ ਬਾਅਦ ਉਕਤ ਜ਼ਿਲ੍ਹੇ ਨਾਲ ਸਬੰਧਿਤ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਪੰਜਾਬ ਦੇ ਸਮੂਹ ਮੰਤਰੀ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ।

Advertisement
Advertisement