ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

07:59 AM Aug 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਗਸਤ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕਰੀਬ ਪੰਜ ਮਹੀਨੇ ਦੇ ਵਕਫ਼ੇ ਮਗਰੋਂ 14 ਅਗਸਤ ਨੂੰ ਹੋ ਰਹੀ ਹੈ। ਇਸ ਕੈਬਨਿਟ ਮੀਟਿੰਗ ਵਿੱਚ ਸਭ ਤੋਂ ਅਹਿਮ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਬੁਲਾਏ ਜਾਣ ’ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਵਿਭਾਗਾਂ ਦੇ ਕਈ ਅਹਿਮ ਏਜੰਡੇ ਕੈਬਨਿਟ ਮੀਟਿੰਗ ਵਿੱਚ ਰੱਖੇ ਜਾ ਰਹੇ ਹਨ। ਸਭ ਤੋਂ ਜ਼ਰੂਰੀ ‘ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿੱਚ ਸੋਧ ਕੀਤੇ ਜਾਣ ਦੀ ਸੰਭਾਵਨਾ ਹੈ ਤਾਂ ਜੋ ਆਗਾਮੀ ਪੰਚਾਇਤੀ ਚੋਣਾਂ ’ਚ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਨਾ ਲੜ ਸਕੇ। ਸੂਤਰਾਂ ਅਨੁਸਾਰ ਪੰਜਾਬ ਕੈਬਨਿਟ ਆਗਾਮੀ ਮੌਨਸੂਨ ਸੈਸ਼ਨ ਅਗਸਤ ਦੇ ਅਖ਼ੀਰਲੇ ਹਫ਼ਤੇ ਬੁਲਾਏ ਜਾਣ ਨੂੰ ਪ੍ਰਵਾਨਗੀ ਦੇ ਸਕਦੀ ਹੈ। ਨਿਯਮਾਂ ਅਨੁਸਾਰ 11 ਸਤੰਬਰ ਤੋਂ ਪਹਿਲਾਂ ਪਹਿਲਾਂ ਸੈਸ਼ਨ ਹੋਣਾ ਲਾਜ਼ਮੀ ਹੈ। ਪੰਜਾਬ ਸਰਕਾਰ ਆਗਾਮੀ ਪੰਚਾਇਤ ਚੋਣਾਂ ਸਤੰਬਰ ਦੇ ਅਖ਼ੀਰ ਵਿੱਚ ਕਰਾਉਣਾ ਚਾਹੁੰਦੀ ਹੈ, ਜਿਸ ਕਰਕੇ ਉਸ ਤੋਂ ਪਹਿਲਾਂ ਪੰਜਾਬ ਪੰਚਾਇਤੀ ਰਾਜ ਰੂਲਜ਼-1994 ’ਚ ਸੋਧ ਕਰਨਾ ਚਾਹੁੰਦੀ ਹੈ। ਇਹ ਸੋਧ ਬਿੱਲ ਕੈਬਨਿਟ ਵਿੱਚ ਪਾਸ ਹੋਣ ਮਗਰੋਂ ਵਿਧਾਨ ਸਭਾ ’ਚ ਭੇਜਿਆ ਜਾਵੇਗਾ। ਕੈਬਨਿਟ ਮੀਟਿੰਗ ਵਿੱਚ ਕਈ ਵਿਭਾਗਾਂ ਦੇ ਏਜੰਡੇ ਲੱਗੇ ਹੋਏ ਹਨ, ਜਿਨ੍ਹਾਂ ਵਿੱਚ ਕਈ ਵਿਭਾਗੀ ਅਸਾਮੀਆਂ ਦਾ ਪੁਨਰਗਠਨ ਕੀਤੇ ਜਾਣ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ।

Advertisement

ਮੁੱਖ ਮੰਤਰੀ ਦੀ ਵਿਧਾਇਕਾਂ ਨਾਲ ਮੀਟਿੰਗ ਅੱਜ

ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਗਸਤ ਨੂੰ ਪੰਚਾਇਤੀ ਚੋਣਾਂ ਬਾਰੇ ਵਿਚਾਰ-ਵਟਾਂਦਰੇ ਲਈ ਪਾਰਟੀ ਵਿਧਾਇਕਾਂ ਦੀ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਇਸ ਮੀਟਿੰਗ ਵਿੱਚ ਪੰਚਾਇਤੀ ਚੋਣਾਂ ਬਾਰੇ ਰਣਨੀਤੀ ਤੈਅ ਕਰਨਗੇ ਅਤੇ ਵਿਧਾਇਕਾਂ ਨੂੰ ਹਦਾਇਤਾਂ ਜਾਰੀ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਦੀ ਹਾਰ ਮਗਰੋਂ ਵਿਧਾਇਕਾਂ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ ਸਨ। ਮੁੱਖ ਮੰਤਰੀ ਝੋਨੇ ਦੇ ਆਗਾਮੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਚਾਇਤ ਚੋਣਾਂ ਕਰਾਉਣ ਦੇ ਇੱਛੁਕ ਹਨ।

Advertisement
Advertisement