ਪੰਜਾਬ ਵਜ਼ਾਰਤ ਦੀ ਮੀਟਿੰਗ ਭਲਕੇ
05:45 AM Mar 12, 2025 IST
Advertisement
ਚੰਡੀਗੜ੍ਹ:
Advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਜ਼ਾਰਤ ਦੀ ਮੀਟਿੰਗ 13 ਮਾਰਚ ਨੂੰ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸੂਬਾ ਸਰਕਾਰ ਨੇ ਹਾਲੇ ਤੱਕ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ ਸੂਬਾਈ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਫ਼ੈਸਲਾ ਲਿਆ ਜਾ ਸਕਦਾ ਹੈ। ਸੂਬਾ ਸਰਕਾਰ ਲਈ ਅਗਲੇ ਵਿੱਤ ਵਰ੍ਹੇ ਦਾ ਬਜਟ 31 ਮਾਰਚ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਪੇਸ਼ ਕਰਨਾ ਲਾਜ਼ਮੀ ਹੁੰਦਾ ਹੈ। -ਟਨਸ
Advertisement
Advertisement