For the best experience, open
https://m.punjabitribuneonline.com
on your mobile browser.
Advertisement

ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੀਟਿੰਗ

08:48 AM Jul 07, 2024 IST
ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੀਟਿੰਗ
ਇਕੱਤਰਤਾ ਦੌਰਾਨ ਸੰਬੋਧਨ ਕਰਦੇ ਹੋਏ ਬਲਬੀਰ ਜੰਡੂ।
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੁਲਾਈ
ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਮੀਟਿੰਗ ਸੁਖਦੇਵ ਸਿੰਘ ਭਵਨ ਪੀਏਯੂ ਵਿੱਚ ਯੂਨੀਅਨ ਦੇ ਪੰਜਾਬ ਪ੍ਰਧਾਨ ਬਲਬੀਰ ਜੰਡੂ, ਇੰਡੀਅਨ ਜਰਨਲਿਸਟ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੱਤਰਕਾਰਾਂ ਨੇ ਸਰਕਾਰ ਵੱਲੋਂ ਅਧਿਕਾਰਤ ਪੱਤਰਕਾਰਾਂ ਨੂੰ ਦਿੱਤੀ ਜਾਣ ਵਾਲੀ ਰੇਲ ਸਫ਼ਰ ਦੀ ਸਹੂਲਤ ਨੂੰ ਮੁੜ ਚਾਲੂ ਕਰਵਾਉਣ ਲਈ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮਿਲ ਕੇ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਜਰਨਲਿਸਟ ਯੂਨੀਅਨ ਨੇ ਲੁਧਿਆਣਾ ਇਕਾਈ ਦਾ ਗਠਨ ਕੀਤਾ ਗਿਆ। ਇਸ ਵਿੱਚ ਸਰਬਸੰਮਤੀ ਨਾਲ ਗਗਨਦੀਪ ਅਰੋੜਾ ਨੂੰ ਪ੍ਰਧਾਨ ਬਣਾਇਆ ਗਿਆ ਜਦੋਂਕਿ ਰਾਜੀਵ ਸ਼ਰਮਾ ਨੂੰ ਚੇਅਰਮੈਨ, ਗੁਰਿੰਦਰ ਸਿੰਘ ਨੂੰ ਸਰਪ੍ਰਸਤ ਚੁਣਿਆ ਗਿਆ। ਇਸ ਤੋਂ ਇਲਾਵਾ ਸੀਨੀਅਰ ਉਪ ਪ੍ਰਧਾਨ ਵਰਿੰਦਰ ਰਾਣਾ, ਨਖਿਲ ਭਾਰਦਵਾਜ ਤੇ ਵਿਪਨ ਜੰਡ, ਉਪ ਪ੍ਰਧਾਨ ਰਾਜ ਗਹਿਲੋਤ, ਜਰਨਲ ਸਕੱਤਰ ਸਤਵਿੰਦਰ ਸ਼ਰਮਾ, ਕੈਸ਼ੀਅਰ ਵਿਕਾਸ ਮਲਹੋਤਰਾ, ਸਕੱਤਰ ਗੌਰਵ ਮਹਿੰਦਰੂ, ਸਨਮਜੀਤ ਭੱਲਾ ਤੇ ਅਮਿਤ ਕੁਮਾਰ ਨੂੰ ਬਣਾਇਆ ਗਿਆ।

Advertisement

Advertisement
Advertisement
Author Image

sukhwinder singh

View all posts

Advertisement