ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਕਾਂਗਰਸ ਨੇ ਰਾਜਪਾਲ ਨੂੰ ਲਿਖਿਆ ਪੱਤਰ

07:58 AM Jul 18, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ’ਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਭਰਭਾਈ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿੱਖਿਆ ਹੈ। ਸ੍ਰੀ ਵੜਿੰਗ ਨੇ ਰਾਜਪਾਲ ਨੂੰ ਪੱਤਰ ਲਿੱਖ ਕੇ ਸੂਬੇ ’ਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੀ ਭਰਭਾਈ ਲਈ ਕੇਂਦਰ ਸਰਕਾਰ ਤੋਂ ਵਾਧੂ ਫੰਡ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਕਿ ਸੂਬੇ ’ਚ ਹੜ੍ਹਾਂ ਕਰਕੇ ਵੱਡੀ ਗਿਣਤੀ ’ਚ ਲੋਕ ਬੇਘਰ ਹੋ ਗਏ ਹਨ। ਲੋਕਾਂ ਦੇ ਘਰ ਤੇ ਕਾਰੋਬਾਰ ਤਬਾਹ ਹੋ ਗਈ ਤੇ ਵੱਡੀ ਗਿਣਤੀ ਪਸ਼ੂਆਂ ਦੀ ਮੌਤ ਹੋ ਗਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ’ਚ ਲੋਕਾਂ ਦੀ ਜ਼ਿੰਦਗੀ ਨੂੰ ਲੀਹ ਤੇ ਲਿਆਉਣ ਲਈ 10 ਹਜ਼ਾਰ ਕਰੋੜ ਰੁਪਏ ਦੀ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੇ ਹਾਲਾਤ ਵਿੱਚ ਪੰਜਾਬ ਦੀ ਬਾਂਹ ਫੜਨੀ ਚਾਹੀਦੀ ਹੈ।

Advertisement

Advertisement
Tags :
ਕਾਂਗਰਸਪੰਜਾਬਪੱਤਰਰਾਜਪਾਲਲਿਖਿਆ
Advertisement