For the best experience, open
https://m.punjabitribuneonline.com
on your mobile browser.
Advertisement

ਪੰਜਾਬ ਨੇ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਸਿਰਜਿਆ: ਮਾਨ

06:46 AM Jan 02, 2024 IST
ਪੰਜਾਬ ਨੇ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਸਿਰਜਿਆ  ਮਾਨ
ਗੋਇੰਦਵਾਲ ਥਰਮਲ ਖਰੀਦੇ ਜਾਣ ਬਾਰੇ ਵੇਰਵੇ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

* ਮੁੱਖ ਮੰਤਰੀ ਵੱਲੋਂ ਗੋਇੰਦਵਾਲ ਥਰਮਲ ਖਰੀਦਣ ਦਾ ਰਸਮੀ ਐਲਾਨ

* ਥਰਮਲ ਤੋਂ ਬਿਜਲੀ ਇੱਕ ਰੁਪਏ ਪ੍ਰਤੀ ਯੂਨਿਟ ਸਸਤੀ ਪੈਣ ਦਾ ਦਾਅਵਾ

* ਬਿਜਲੀ ਖ਼ਰੀਦ ਉੱਤੇ 300 ਤੋਂ 350 ਕਰੋੜ ਰੁਪਏ ਦੀ ਹੋਵੇਗੀ ਬੱਚਤ

ਚਰਨਜੀਤ ਭੁੱਲਰ
ਚੰਡੀਗੜ੍ਹ, 1 ਜਨਵਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਸਾਲ ਮੌਕੇ ਗੋਇੰਦਵਾਲ ਥਰਮਲ ਪਾਵਰ ਪਲਾਂਟ 1080 ਕਰੋੜ ’ਚ ਖਰੀਦੇ ਜਾਣ ਦਾ ਰਸਮੀ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਸਿਰਜ ਦਿੱਤਾ ਹੈ ਤੇ ਇਹ ਥਰਮਲ ਪਲਾਂਟਾਂ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਦਾ ਸਭ ਤੋਂ ਸਸਤਾ ਸੌਦਾ ਹੈ। ਮੁੱਖ ਮੰਤਰੀ ਅਗਲੇ ਦਿਨਾਂ ’ਚ ਗੋਇੰਦਵਾਲ ਥਰਮਲ ਸਾਈਟ ਦਾ ਦੌਰਾ ਕਰਨਗੇ ਅਤੇ ਪੰਜਾਬ ਸਰਕਾਰ ਵੱਲੋਂ ਖਰੀਦ ਰਾਸ਼ੀ ਦੀ ਕਿਸ਼ਤ ਜਲਦੀ ਜਮ੍ਹਾਂ ਕਰਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜੀਵੀਕੇ ਥਰਮਲ ਪਲਾਂਟ ਦੇਸ਼ ਭਰ ’ਚੋਂ ਸਭ ਤੋਂ ਸਸਤੇ ਭਾਅ ’ਤੇ ਖਰੀਦਿਆ ਗਿਆ ਹੈ ਜਦੋਂ ਕਿ ਬਾਕੀ ਸੂਬਿਆਂ ’ਚ ਪਾਵਰ ਪਲਾਂਟ ਇਸ ਤੋਂ ਕਿਤੇ ਮਹਿੰਗੇ ਵਿਕੇ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਛਵਾੜਾ ਕੋਲਾ ਖਾਣ ਦਾ ਕੋਲਾ ਵਰਤਣ ਨਾਲ ਇਸ ਪਲਾਂਟ ਤੋਂ ਬਿਜਲੀ ਸਸਤੀ ਪਵੇਗੀ। ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਲਿਹਾਜ ਨਾਲ ਖਰੀਦਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਵਿਚ 600 ਮੈਗਾਵਾਟ ਦੀ ਸਮਰੱਥਾ ਵਾਲਾ ਕੋਰਬਾ ਵੈਸਟ 1804 ਕਰੋੜ ’ਚ , ਝਾਬੂਆ ਪਾਵਰ 1910 ਕਰੋੜ ਵਿਚ ਅਤੇ ਲੈਂਕੋ ਅਮਰਕੰਟਕ ਪਾਵਰ ਪਲਾਂਟ 1818 ਕਰੋੜ ਰੁਪਏ ’ਚ ਖਰੀਦੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 540 ਮੈਗਾਵਾਟ ਦਾ ਥਰਮਲ ਸਿਰਫ 1080 ਕਰੋੜ ’ਚ ਖਰੀਦਿਆ ਹੈ ਜਦੋਂ ਕਿ ਮੁਕਾਬਲੇ ਵਿਚ ਨਾਮੀ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਡਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੋਜੀਜ਼, ਸਾਈ ਵਰਧਾ ਪਾਵਰ ਆਦਿ ਸਨ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ‘ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ’ ਹੋਵੇਗਾ। ਇਸ ਥਰਮਲ ਪਲਾਂਟ ਨੂੰ ਹੁਣ 75 ਤੋਂ 80 ਫੀਸਦੀ ਸਮਰੱਥਾ ਤੱਕ ਚਲਾਇਆ ਜਾਵੇਗਾ। ਬਿਜਲੀ ਖ਼ਰੀਦ ਸਮਝੌਤਿਆਂ ਵਿੱਚੋਂ ਵੀ ਹੁਣ 33 ਫੀਸਦੀ ਦੀ ਕਟੌਤੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲੀ ਜਨਵਰੀ 2018 ਨੂੰ ਬਠਿੰਡਾ ਤੇ ਰੋਪੜ ਦੇ ਸਰਕਾਰੀ ਪਾਵਰ ਪਲਾਂਟ ਪੱਕੇ ਤੌਰ ਉਤੇ ਬੰਦ ਕਰ ਦਿੱਤੇ ਗਏ ਸਨ, ਪਰ ‘ਆਪ’ ਸਰਕਾਰ ਨੇ ਸੂਬੇ ਵਿੱਚ ਬਿਜਲੀ ਸਪਲਾਈ ਵਧਾਉਣ ਲਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਇਸ ਪਲਾਂਟ ਤੋਂ 7902 ਕਰੋੜ ਰੁਪਏ ਅਦਾ ਕਰਕੇ 11,165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਬਿਨਾਂ ਬਿਜਲੀ ਖਰੀਦੇ ਜੀ.ਵੀ.ਕੇ. ਥਰਮਲ ਪਲਾਂਟ ਨੂੰ 1718 ਕਰੋੜ ਅਦਾ ਕਰਨੇ ਪਏ। ਪਾਵਰ ਪਲਾਂਟ ਨੂੰ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ ਅਦਾਇਗੀ ਕੀਤੀ ਗਈ। ਹੁਣ ਇਸ ਥਰਮਲ ਤੋਂ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ।

Advertisement

‘ਝਾਕੀ ਮਾਮਲੇ ’ਚ ਕੇਂਦਰੀ ਵਰਤਾਰਾ ਬਰਦਾਸ਼ਤ ਨਹੀਂ’

ਮੁੱਖ ਮੰਤਰੀ ਨੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ’ਚੋਂ ਬਾਹਰ ਰੱਖੇ ਜਾਣ ’ਤੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਝਾਕੀਆਂ ਦੇ ਮੁੱਦੇ ਉਤੇ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਜਾਖੜ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ ਜਿਸ ਕਰਕੇ ਉਹ ਅਜੇ ਹਾਈ ਕਮਾਂਡ ਵੱਲੋਂ ਤਿਆਰ ਕੀਤੀਆਂ ਸਕ੍ਰਿਪਟਾਂ ਪੜ੍ਹਨ ਦੇ ਆਦੀ ਨਹੀਂ ਹੋਏ।

Advertisement

Advertisement
Author Image

joginder kumar

View all posts

Advertisement