ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਤੇਜ਼ੀ ਨਾਲ ਫਾਰਮ ਟੂਰਿਜ਼ਮ ਹੱਬ ਵਜੋਂ ਉੱਭਰਿਆ: ਸੌਂਦ

07:04 AM Nov 28, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਨਵੰਬਰ
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਤੇਜ਼ੀ ਨਾਲ ਫਾਰਮ ਟੂਰਿਜ਼ਮ ਹੱਬ ਵਜੋਂ ਉੱਭਰ ਰਿਹਾ ਹੈ ਅਤੇ ਸੂਬੇ ਦੀ ਫਾਰਮ ਟੂਰਿਜ਼ਮ ਨੀਤੀ ਸੂਬੇ ਵਿੱਚ ਸੈਰ ਸਪਾਟੇ ਨੂੰ ਨਵਾਂ ਰੂਪ ਦੇ ਰਹੀ ਹੈ। ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਕਰਵਾਏ ਗਏ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈਆਈਟੀਐੱਫ) -2024 ਵਿੱਚ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਾਰਮ, ਰੂਰਲ ਅਤੇ ਐਗਰੋ ਟੂਰਿਜ਼ਮ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਹੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਹੰਸਾਲੀ ਨੂੰ ਇਸ ਸਾਲ ਸਤੰਬਰ ਵਿੱਚ ਭਾਰਤ ਦੇ ਸਰਬੋਤਮ ਪਿੰਡ ਦਾ ਖਿਤਾਬ ਮਿਲਿਆ ਹੈ।

Advertisement

Advertisement