For the best experience, open
https://m.punjabitribuneonline.com
on your mobile browser.
Advertisement

ਆਂਗਣਵਾੜੀ ਸੈਂਟਰਾਂ ਵਿੱਚ ਪੰਜਾਬ ਫੂਡ ਕਮਿਸ਼ਨ ਦਾ ਛਾਪਾ

07:42 AM Aug 29, 2024 IST
ਆਂਗਣਵਾੜੀ ਸੈਂਟਰਾਂ ਵਿੱਚ ਪੰਜਾਬ ਫੂਡ ਕਮਿਸ਼ਨ ਦਾ ਛਾਪਾ
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 28 ਅਗਸਤ
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਰਕਾਰੀ ਰਾਸ਼ਨ ਡਿੱਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਕਈ ਆਂਗਣਵਾੜੀ ਕੇਂਦਰਾਂ ਵਿੱਚ ਮਿਆਦ ਪੁੱਗਿਆ ਖਾਣ ਦਾ ਸਾਮਾਨ ਬਰਾਮਦ ਹੋਇਆ ਹੈ। ਉਨ੍ਹਾਂ ਇਹ ਖਾਣਾ ਬੱਚਿਆਂ ਨੂੰ ਨਾ ਦੇਣ ਅਤੇ ਜ਼ਿੰਮੇਵਾਰੀ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਹਦਾਇਤ ਦਿੱਤੀ ਗਈ। ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਆਂਗਣਵਾੜੀ ਸੈਟਰ ਪੰਡੋਰੀ ਅਰਾਈਆਂ ਅਤੇ ਪਿੰਡ ਕੈਲਾ ਵਿਖੇ 1.37 ਕੁਇੰਟਲ ਖਿਚੜੀ ਅਤੇ ਮੁਰਮੁਰੇ ਦੇ ਪੈਕਟਾਂ ਦੀ ਮਿਆਦ ਪੁੱਗ ਚੁੱਕੀ ਸੀ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕੀ ਇਸ ਸਾਮਾਨ ਨੂੰ ਬੱਚਿਆਂ ਵਿਚ ਨਾ ਵੰਡਿਆ ਜਾਵੇ ਅਤੇ ਸਬੰਧਤ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਕਾਰਵਾਈ ਕਰਨ ਦੀ ਹਦਾਇਤ ਕੀਤੀ।

Advertisement

Advertisement
Advertisement
Author Image

Advertisement