ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪੂਸਾ 44 ਕਿਸਮ ’ਤੇ ਪਾਬੰਦੀ

07:16 AM Apr 24, 2024 IST

ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਜ਼ਮੀਨੀ ਪਾਣੀ ਦੇ ਬਚਾਅ ਹਿਤ ਅੱਜ ਤੁਰੰਤ ਪ੍ਰਭਾਵ ਨਾਲ ਝੋਨੇ ਦੀ ਪੂਸਾ 44 ਕਿਸਮ ’ਤੇ ਪਾਬੰਦੀ ਲਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੂਸਾ 44 ਦੀ ਵਿਕਰੀ ਰੋਕੇ ਜਾਣ ਨੂੰ ਯਕੀਨੀ ਬਣਾਉਣ ਲਈ ਖੇਤੀ ਮਹਿਕਮੇ ਨੂੰ ਆਖ ਦਿੱਤਾ ਹੈ। ਪਿਛਲੇ ਦਿਨਾਂ ਦੌਰਾਨ ਬਾਜ਼ਾਰ ਵਿਚ ਪੂਸਾ 44 ਦਾ ਬੀਜ ਧੜੱਲੇ ਨਾਲ ਵਿਕ ਰਿਹਾ ਸੀ ਜਿਸ ਦਾ ਸਰਕਾਰ ਵੱਲੋਂ ਫ਼ੌਰੀ ਨੋਟਿਸ ਲਿਆ ਗਿਆ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਆਪਣੇ ਫ਼ੀਲਡ ਸਟਾਫ਼ ਨੂੰ ਸੂਬੇ ਵਿੱਚ ਪੂਸਾ 44 ਦੇ ਬੀਜਾਂ ਦੀ ਵਿਕਰੀ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼ ਦਿੱਤੇ ਹਨ। ਇੰਡੀਅਨ ਕੌਂਸਲ ਆਫ਼ ਐਗਰੀਕਲਚਰ ਰਿਸਰਚ ਵੱਲੋਂ 1993 ਵਿਚ ਪੂਸਾ 44 ਨੂੰ ਵਿਕਸਿਤ ਕੀਤਾ ਗਿਆ ਸੀ। ਇਸ ਕਿਸਮ ਵਿਚ ਪਾਣੀ ਦੀ ਖਪਤ ਜ਼ਿਆਦਾ ਹੋਣ ਕਰਕੇ ਪੰਜਾਬ ਸਰਕਾਰ ਨੇ ਪਿਛਲੇ ਸਾਲ ਵੀ ਪੂਸਾ 44 ’ਤੇ ਪਾਬੰਦੀ ਲਾਈ ਸੀ। ਵੱਡੀ ਗਿਣਤੀ ਵਿਚ ਕਿਸਾਨਾਂ ਨੇ ਪੂਸਾ 44 ਦਾ ਬੀਜ ਪਹਿਲਾਂ ਹੀ ਖ਼ਰੀਦ ਲਿਆ ਹੈ। ਹਾਲਾਂਕਿ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚ ਬੀਜ ਨਹੀਂ ਵੇਚੇ ਜਾ ਰਹੇ ਸਨ ਪਰ ਇਹ ਨਿੱਜੀ ਦੁਕਾਨਾਂ ਵਿੱਚ ਵੇਚੇ ਜਾ ਰਹੇ ਸਨ।

Advertisement

Advertisement
Advertisement