ਐੱਸਵਾਈਐੱਲ ਮਾਮਲੇ ’ਚ ਪੰਜਾਬ ਸਰਕਾਰ ਅੜਿੱਕਾ ਬਣੀ: ਸ਼ੇਖਾਵਤ
08:19 PM Jun 23, 2023 IST
ਪ੍ਰਭੂ ਦਿਆਲ
Advertisement
ਸਿਰਸਾ, 9 ਜੂਨ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜ਼ਿੱਦ ਕਾਰਨ ਐੱਸਵਾਈਐਲ ਨਹਿਰ ਦਾ ਮੁੱਦਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਮੁੱਦੇ ‘ਤੇ ਮੁੱਖ ਮੰਤਰੀ ਪੱਧਰ ਦੀ ਮੀਟਿੰਗ ਵੀ ਹੋ ਚੁੱਕੀ ਹੈ ਤੇ ਇਸ ਸਬੰਧੀ ਸੁਪਰੀਮ ਕੋਰਟ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ, ਉਮੀਦ ਹੈ ਕਿ ਜਲਦੀ ਹੀ ਇਸ ਮੁੱਦੇ ਨੂੰ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਹਿਲਾ ਪਹਿਲਵਾਨਾਂ ਦਾ ਮੁੱਦਾ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਉਹ ਅੱਜ ਇਥੇ ਭਾਜਪਾ ਸਰਕਾਰ ਦੇ ਨੌਂ ਸਾਲ ਪੂਰੇ ਹੋਣ ‘ਤੇ ਭਾਜਪਾ ਕਾਰਕੁਨਾਂ ਤੇ ਆਗੂਆਂ ਨੂੰ ਸਰਕਾਰ ਦੀਆਂ ਉਪਲਬਧੀਆਂ ਦੱਸਣ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਕੇਂਦਰੀ ਮੰਤਰੀ ਨੇ ਹਿਮਾਚਲ ਵਾਲੇ ਪਾਸਿਓਂ ਐੱਸਵਾਈਐਲ ਦਾ ਪਾਣੀ ਹਰਿਆਣਾ ਵਿੱਚ ਲਿਆਉਣ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਤਕਨੀਕੀ ਪਹਿਲੂਆਂ ‘ਤੇ ਕੰਮ ਹੋਣ ਮਗਰੋਂ ਇਸ ਸਬੰਧੀ ਕੁਝ ਕਿਹਾ ਜਾ ਸਕੇਗਾ। ਹਰਿਆਣਾ ਵਿੱਚ ਸੂਰਜਮੁਖੀ ਦਾ ਐੱਮਐੱਸਪੀ ਬਾਰੇ ਸਵਾਲਾਂ ਤੋਂ ਉਹ ਟਾਲਾ ਵੱਟ ਗਏ।
Advertisement
Advertisement