For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ: ਮੀਤ ਹੇਅਰ

07:57 AM Jan 18, 2024 IST
ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ  ਮੀਤ ਹੇਅਰ
ਪਿੰਡ ਝਲੂਰ ਦੇ ਛੱਪੜ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਮੀਤ ਹੇਅਰ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਪਰਸ਼ੋਤਮ ਬੱਲੀ
ਬਰਨਾਲਾ, 17 ਜਨਵਰੀ
ਕੈਬਨਿਟ ਮੰਤਰੀ ਖੇਡ ਅਤੇ ਯੁਵਾ ਮਾਮਲਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਿੰਡ ਕਰਮਗੜ੍ਹ ਅਤੇ ਝਲੂਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ 4.58 ਕਰੋੜ ਦੀਆਂ ਗਰਾਂਟਾਂ ਦੇ ਗੱਫੇ ਵੰਡੇ। ਪਿੰਡ ਕਰਮਗੜ੍ਹ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸਦਾ ਹੀ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਗਰਾਂਟਾਂ ਵੀ ਖੁੱਲ੍ਹ ਕੇ ਦਿੱਤੀਆਂ ਜਾ ਰਹੀਆਂ ਹਨ।
ਪਿੰਡ ਕਰਮਗੜ੍ਹ ਵਿਖੇ ਜਗ੍ਹਾ 61.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਥਾਪਰ ਮਾਡਲ ਉੱਤੇ ਅਧਾਰਿਤ ਇਸ ਨਵੀਨੀਕਰਨ ਪ੍ਰੋਜੈਕਟ ਅਧੀਨ ਛੱਪੜ ਦੇ ਆਲੇ ਦੁਆਲੇ ਇੰਟਰਲੋਕਿੰਗ ਟਾਈਲਾਂ ਲਗਾ ਕੇ ਇਸ ਨੂੰ ਲੋਕਾਂ ਦੇ ਸੈਰ ਕਰਨ ਲਈ ਪੱਕਾ ਕੀਤਾ ਜਾਵੇਗਾ। ਛੱਪੜ ਦੇ ਪਾਣੀ ਨੂੰ ਪਾਈਪ ਲਾਈਨ ਰਾਹੀਂ ਖੇਤਾਂ ਤੱਕ ਪਹੁੰਚਾਉਣ ਲਈ 11.29 ਲੱਖ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜਿੱਥੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋਇਆ ਹੈ ਉਸ ਦੇ ਨਾਲ ਹੀ ਪਿੰਡ ਵਿੱਚ ਗਰਾਊਂਡ ਬਣਾਉਣ ਲਈ 40 ਲੱਖ, ਪਿੰਡ ਦੇ ਸਕੂਲ ਲਈ 17 ਲੱਖ ਅਤੇ ਪਿੰਡ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਲਈ 83 ਲੱਖ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪਿੰਡ ਦੇ ਮੁੰਡਿਆਂ ਵੱਲੋਂ ਓਪਨ ਜਿਮ ਦੀ ਡਿਮਾਂਡ ਕੀਤੀ ਗਈ ਸੀ ਜਿਸ ਲਈ 40 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਦੀ ਸੱਥ ਦਾ ਕੰਮ ਵੀ ਜਲਦੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ 4.70 ਲੱਖ ਵਾਲੀਬਾਲ ਗਰਾਊਂਡ ਲਈ, ਪੀਣ ਵਾਲੇ ਪਾਣੀ ਦੇ ਪੰਪ ਲਈ 3.18 ਲੱਖ ਅਤੇ 4 ਲੱਖ ਰੁਪਏ ਸਟੀਲ ਦੀ ਟੈਂਕੀ ਲਈ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਪਿੰਡ ਦੀ ਧਰਮਸ਼ਾਲਾ ਲਈ 2 ਲੱਖ ਰੁਪਏ, ਬਾਜ਼ੀਗਰਾਂ ਦੀ ਬਸਤੀ ਵਿੱਚ ਰੌਸ਼ਨੀ ਵਾਲੀਆਂ ਲਾਈਟਾਂ ਲਈ 2 ਲੱਖ ਅਤੇ ਭਾਂਡਿਆਂ ਲਈ 50 ਹਜ਼ਰ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਪਿੰਡ ਝਲੂਰ ਵਿੱਚ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਪਰੇਸ਼ਾਨੀ ਤੋਂ ਨਿਜਾਤ ਦਿਵਾਉਣ ਲਈ ਛੱਪੜ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਲਈ 63 ਲੱਖ ਰੁਪਏ ਖ਼ਰਚੇ ਜਾਣਗੇ ਤੇ ਸਪੋਰਟਸ ਪਾਰਕ ਬਣਾਉਣ ‘ਤੇ 40 ਲੱਖ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾ ਰਿਹਾ ਹੈ।

Advertisement

Advertisement
Advertisement
Author Image

sukhwinder singh

View all posts

Advertisement