ਪੰਜਾਬ ਸਰਕਾਰ ਵੱਲੋੋਂ ਕਣਕ ਖਰੀਦ ਦੀਆਂ ਤਿਆਰੀਆਂ ਮੁਕੰਮਲ
11:45 AM Mar 30, 2025 IST
ਆਤਿਸ਼ ਗੁਪਤਾ
ਚੰਡੀਗੜ੍ਹ 30 ਮਾਰਚ
ਪੰਜਾਬ ਵਿੱਚ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ । ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਵੇਚਣ ਸਮੇਂ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨਾਂ ਦੀ ਅਦਾਇਗੀ ਵੀ 24 ਘੰਟਿਆਂ ਵਿੱਚ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕਣਕ ਖਰੀਦ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਕੈਸ਼ ਕਰੈਡਿਟ ਲਿਮਟ (ਸੀਸੀਐਲ) ਦੇ 28 ਹਜ਼ਾਰ ਕਰੋੜ ਰੁਪਏ ਮਿਲ ਚੁੱਕੇ ਹਨ।
Advertisement
Advertisement