For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਨਾਕਾਮ: ਬਾਜਵਾ

09:58 AM Apr 08, 2024 IST
ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਨਾਕਾਮ  ਬਾਜਵਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਪਰੈਲ
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ’ਚ ਅਸਫਲ ਰਹਿਣ ’ਤੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈੈ। ਬਾਜਵਾ ਨੇ ਕਿਹਾ ਕਿ ਸੂਬੇ ਦੇ ਖਪਤਕਾਰਾਂ ਨੂੰ ਗਰਮੀ ਦੇ ਮੌਸਮ ਵਿਚ ਖਾਸ ਕਰਕੇ ਝੋਨੇ ਦੀ ਲੁਆਈ ਦੇ ਸੀਜ਼ਨ ’ਚ ਲੰਮੇ ਬਿਜਲੀ ਕੱਟਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਾਲ ਜਨਵਰੀ ਵਿੱਚ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ 1080 ਕਰੋੜ ਰੁਪਏ ’ਚ ਖਰੀਦਣ ਦਾ ਦਾਅਵਾ ਕੀਤਾ ਸੀ। ਇਸ ਲਈ ਮੁੱਖ ਮੰਤਰੀ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਸੂਬੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਕਿਉਂ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਦੇ ਦੋ ਸਾਲਾਂ ਦੇ ਸ਼ਾਸਨ ਨੂੰ ਦੇਖਿਆ ਹੈ। ਇਹ ਵੱਡੇ-ਵੱਡੇ ਦਾਅਵਿਆਂ ਨਾਲ ਲੋਕਾਂ ਨੂੰ ਮੂਰਖ ਬਣਾ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ।

Advertisement

Advertisement
Author Image

Advertisement
Advertisement
×