ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਰਕਾਰ ਕੁਝ ਚਿਰ ਦੀ ਮਹਿਮਾਨ: ਚੰਨੀ

07:45 AM Jul 20, 2024 IST

ਗੁਰਮੀਤ ਸਿੰਘ ਖੋਸਲਾ
ਸ਼ਾਹਕੋਟ,19 ਜਨਵਰੀ
ਮਲਸੀਆਂ ਦੇ ਪੈਲੇਸ ਵਿੱਚ ਸ਼ਾਹਕੋਟ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਕੁਝ ਚਿਰ ਦੀ ਮਹਿਮਾਨ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਗੁਆਚ ਰਹੀ ਸਿਆਸੀ ਤਾਕਤ ’ਤੇ ਕਟਾਖਸ਼ ਕਰਦਿਆਂ ਅਕਾਲੀ ਵਰਕਰਾਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਸਲਾਹ ਦਿਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਦੇ ਰਾਜ ਵਿੱਚ ਲੋਕ ਬੇਹੱਦ ਦੁਖੀ ਹੋ ਗਏ ਹਨ। ‘ਆਪ’ ਨੂੰ ਸੱਤਾ ਸੌਂਪਣ ਵਾਲੇ ਲੋਕ ਹੁਣ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇੜ ਭਵਿੱਖ ਵਿਚ ਡਿੱਗ ਜਾਣੀ ਹੈ। ਅਕਾਲੀ ਦਲ (ਬ) ਸਿਆਸੀ ਤੌਰ ’ਤੇ ਖਤਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਕਾਰਜਕਾਲ ਦੌਰਾਨ ਕਦੇ ਵੀ ਕਿਸੇ ਨਾਲ ਕੋਈ ਵਧੀਕੀ ਨਹੀਂ ਕੀਤੀ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਸਲਾਹ ਦਿਤੀ ਕਿ ਉਹ ਇਮਨਾਦਾਰੀ ਨਾਲ ਲੋਕਾਂ ਦੇ ਕੰਮ ਕਰਵਾਉਣ।
ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ, ਸ਼ਾਹਕੋਟ ਲਈ ਨਵੀਂ ਵੱਡੀ ਅਨਾਜ ਮੰਡੀ ਬਣਵਾਉਣ ਅਤੇ ਇਲਾਕੇ ਦੇ ਵਿਕਾਸ ਲਈ ਰੱਖੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿਤਾ। ਹਲਕਾ ਨਕੋਦਰ ਦੇ ਹਲਕਾ ਇੰਚਾਰਜ ਡਾ ਨਵਜੋਤ ਸਿੰਘ ਦਾਹੀਆ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

Advertisement

Advertisement
Advertisement