ਪੰਜਾਬ ਸਰਕਾਰ ਹੜ੍ਹ ਰੋਕੂ ਪ੍ਰਬੰਧ ਕਰਨ ’ਚ ਨਾਕਾਮ: ਬਾਜਵਾ
08:14 AM Jul 02, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੁਲਾਈ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਪਰ ਸੂਬਾ ਸਰਕਾਰ ਅਗਾਊਂ ਪ੍ਰਬੰਧ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਅਜੇ ਤੱਕ ਵੱਡੀ ਗਿਣਤੀ ’ਚ ਪੰਜਾਬ ਦੇ ਦਰਿਆ, ਨਦੀਆਂ ਤੇ ਨਾਲਿਆਂ ਦੀ ਸਫ਼ਾਈ ਨਹੀਂ ਹੋ ਸਕੀ ਹੈ, ਜਿਸ ਕਾਰਨ ਲੋਕਾਂ ਨੂੰ ਪਹਿਲਾਂ ਹੀ ਹੜ੍ਹਾਂ ਦਾ ਡਰ ਸਤਾਉਣ ਲੱਗ ਪਿਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਦਾਅਵਾ ਕੀਤਾ ਕਿ ਉਹ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ ਪਰ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ। ਲੋਕਾਂ ਨੇ ਆਪਣੇ ਪੱਧਰ ’ਤੇ ਅਗਾਉਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
Advertisement
Advertisement