ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਧਾਈ

07:30 AM Jul 19, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੁਲਾਈ
ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਧਾ ਕੇ 11 ਹਜ਼ਾਰ ਰੁਪਏ ਮਹੀਨੇ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਦੇ ਇਹ ਨਵੇਂ ਆਦੇਸ਼ ਪਹਿਲੀ ਅਗਸਤ 2023 ਤੋਂ ਲਾਗੂ ਹੋਣਗੇ। ਜਦੋਂ ਕਿ ਇਸ ਤੋਂ ਪਹਿਲਾਂ ਆਜ਼ਾਦੀ ਘੁਲਾਟੀਆਂ ਨੂੰ 9400 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲ ਰਹੀ ਸੀ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ’ਚ ਵਾਧਾ ਕਰਨ ਸਬੰਧੀ ਵਿੱਤ ਵਿਭਾਗ ਨੇ ਇਸ ਸਾਲਾਨਾ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਸੂਬੇ ’ਚ 545 ਲਾਭਪਾਤਰੀਆਂ ਨੂੰ ਲਾਭ ਮਿਲ ਸਕੇਗਾ, ਜਨਿ੍ਹਾਂ ’ਚ ਖੁਦ ਆਜ਼ਾਦੀ ਘੁਲਾਟੀਏ, ਮ੍ਰਿਤਕ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਲ ਹਨ।
ਸ੍ਰੀ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਨੇ ਪਹਿਲਾਂ ਮਾਰਚ 2020 ’ਚ ਲਏ ਫ਼ੈਸਲੇ ਤਹਿਤ ਪਹਿਲੀ ਅਪਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ਵਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।

Advertisement

Advertisement
Tags :
ਆਜ਼ਾਦੀਸਰਕਾਰਘੁਲਾਟੀਆਂਪੰਜਾਬਪੈਨਸ਼ਨਵਧਾਈ
Advertisement