ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਗੁਰਦਿੱਤ ਸੇਖੋਂ
ਜਸਵੰਤ ਜੱਸ
ਫਰੀਦਕੋਟ, 28 ਨਵੰਬਰ
ਫਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ, ਮੁਰੰਮਤ ਅਤੇ ਹੋਰ ਕੰਮਾਂ ਲਈ 1 ਕਰੋੜ 31 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵੱਲ ਵੱਧ ਤੋਂ ਵੱਧ ਤੋਂ ਧਿਆਨ ਦੇ ਰਹੀ ਹੈ ਅਤੇ ਜਿੱਥੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲਾਂ ਦੇ ਬੁਨਿਆਦੀ ਵਿਕਾਸ ਵਿੱਚ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ 21 ਸਕੂਲਾਂ ਨੂੰ ਵੱਖ-ਵੱਖ ਕੰਮਾਂ ਜਿਵੇਂ ਕਿ ਅਡੀਸ਼ਨਲ ਕਲਾਸਰੂਮ, ਲਾਇਬਰੇਰੀ ਰੂਮ, ਲੜਕੀਆਂ ਅਤੇ ਲੜਕਿਆਂ ਲਈ ਪਖਾਨੇ ਬਣਾਉਣ ਅਤੇ ਮੁਰੰਮਤ ਤੋਂ ਇਲਾਵਾ ਸਕੂਲਾਂ ਵਿੱਚ ਹੋਰ ਮੁਰੰਮਤ ਦੇ ਕੰਮਾਂ ਲਈ 1.31 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਜਿਸ ਵਿੱਚ 88 ਲੱਖ ਦੇ ਲਗਪਗ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸ੍ਰੀ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਜਿੱਥੇ ਸਿਹਤ, ਵਿਕਾਸ ਅਤੇ ਸੂਬੇ ਵਿੱਚ ਨੌਜਵਾਨਾਂ ਲਈ ਭਲਾਈ ਦੇ ਅਨੇਕਾਂ ਕੰਮ ਕੀਤੇ ਜਾ ਰਹੇ ਹਨ, ਉੱਥੇ ਹੀ ਸਕੂਲੀ ਵਿਦਿਆਰਥੀਆਂ ਲਈ ਸਕੂਲਾਂ ਵਿੱਚ ਹਰ ਸੁਵਿਧਾ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ।