ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਕਰ ਰਹੀ ਹੈ ਝੂਠੇ ਇਸ਼ਤਿਹਾਰਾਂ ਸਹਾਰੇ ਪ੍ਰਚਾਰ: ਗਜੇਂਦਰ ਸ਼ੇਖਾਵਤ

07:44 AM May 21, 2024 IST

ਪੱਤਰ ਪ੍ਰੇਰਕ
ਫਗਵਾੜਾ, 20 ਮਈ
ਹੁਸ਼ਿਆਰਪੁਰ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਭਾਜਪਾ ਵੱਲੋਂ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕੇਂਦਰੀ ਗਜੇਂਦਰ ਸ਼ੇਖਾਵਤ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਪੁੱਜੇ। ਉਨ੍ਹਾਂ ਕਿਹਾ ਕਿ ਸੂਬੇ ’ਚ ਉਦਯੋਗਿਕ ਵਰਗ ਦੀ ਵਿਸ਼ੇਸ਼ ਪਹਿਚਾਣ ਹੈ ਤੇ ਉਦਯੋਗਾਂ ਕਾਰਨ ਸੂਬੇ ਦੇ ਲੋਕਾਂ ਨੂੰ ਵੱਡੀ ਗਿਣਤੀ ’ਚ ਰੁਜ਼ਗਾਰ ਦੇ ਮੌਕੇ ਪ੍ਰਾਪਤ ਹੁੰਦੇ ਹਨ। ਲੋਕ ਸਭਾ ਚੋਣਾਂ ’ਚ ਪੰਜਾਬ ’ਚ ਭਾਜਪਾ ਨੂੰ ਚੰਗਾ ਵੋਟ ਸ਼ੇਅਰ ਮਿਲੇਗਾ। ਆਪ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਪੰਜਾਬ ’ਚ ਗੈਂਗਸਟਰਾਂ, ਮਾਫ਼ੀਆ ਤੇ ਵੱਖਵਾਦੀ ਸੰਗਠਨਾਂ ਦਾ ਰਾਜ ਹੈ ਤੇ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੂਠੇ ਬਿਆਨਾਂ ਤੇ ਇਸ਼ਤਿਹਾਰਾਂ ਦੇ ਸਹਾਰੇ ਝੂਠਾ ਪ੍ਰਚਾਰ ਕਰਨ ਤੱਕ ਸੀਮਿਤ ਹੈ ਤੇ ਸੂਬੇ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਅਸਲੀਅਤ ਜਾਣ ਚੁੱਕੇ ਹਨ।

Advertisement

Advertisement