ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਪਾਣੀ ਦੀ ਸੰਭਾਲ ਲਈ ਯਤਨਸ਼ੀਲ: ਮੀਤ ਹੇਅਰ

08:14 PM Jun 29, 2023 IST

ਰਵਿੰਦਰ ਰਵੀ

Advertisement

ਬਰਨਾਲਾ, 26 ਜੂੁਨ

ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਵੱਲੋਂ ਪਾਣੀ ਦੀ ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱੱਧਰ ਨੂੰ ਹੋਰ ਡੂੰਘਾ ਹੋਣ ਤੋਂ ਬਚਾਇਆ ਜਾ ਸਕੇ। ਵੱਖ-ਵੱਖ ਸਕੀਮਾਂ ਰਾਹੀਂ 50 ਤੋਂ 100 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵੱਲੋਂ ਫੁਹਾਰਾ/ਤੁਪਕਾ ਸਿੰਜਾਈ ਸਿਸਟਮ ‘ਤੇ ਸਾਲ 2022-23 ਦੌਰਾਨ ਜ਼ਿਲ੍ਹਾ ਬਰਨਾਲਾ ਵਿੱਚ 8.63 ਲੱਖ ਰੁਪਏ ਖ਼ਰਚ ਕੀਤੇ ਗਏ, ਜਿਸ ਵਿੱਚੋਂ 80 ਫ਼ੀਸਦੀ ਅਤੇ 90 ਫ਼ੀਸਦੀ ਦੇ ਹਿਸਾਬ ਨਾਲ 7.16 ਲੱਖ ਰੁਪਏ ਦੀ ਸਬਸਿਡੀ ਦਿੱੱਤੀ ਗਈ ਹੈ। ਇਕ ਹੋਰ ਸਕੀਮ ਤਹਿਤ ਐੱਸਟੀਪੀ ਬਰਨਾਲਾ ਤੋਂ ਸੋਧਿਆ ਹੋਇਆ ਪਾਣੀ ਖੇਤਾਂ ਤੱਕ ਪਹੁੰਚਾਉਣ ਦਾ ਪਾਈਪਲਾਈਨ ਪ੍ਰਾਜੈਕਟ 90 ਫੀਸਦੀ ਤੱਕ ਮੁਕੰਮਲ ਕਰ ਦਿੱਤਾ ਗਿਆ ਹੈ, ਜਿਸ ‘ਤੇ 459.70 ਲੱਖ ਰੁਪਏ ਖਰਚੇ ਗਏ ਹਨ, ਜੋ ਕਿ 100 ਫੀਸਦੀ ਸਰਕਾਰੀ ਸਹਾਇਤਾ ਵਾਲਾ ਪ੍ਰਾਜੈਕਟ ਹੈ। ਇਸ ਪ੍ਰਾਜੈਕਟ ਤਹਿਤ ਆਉਂਦੇ ਸੀਜ਼ਨ ਤੱਕ ਸੋਧਿਆ ਪਾਣੀ ਖੇਤਾਂ ਤੱਕ ਪੁੱਜਦਾ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 90 ਫ਼ੀਸਦੀ ਸਬਸਿਡੀ ਵਾਲੇ ਕਮਿਊਨਿਟੀ ਅੰਡਰਗਰਾਊਂਡ ਪਾਈਪਲਾਈਨ ਦੇ ਦੋ ਸਿੰਜਾਈ ਪ੍ਰਾਜੈਕਟਾਂ ‘ਤੇ ਵਿਭਾਗ ਵੱਲੋਂ 111.4 ਲੱਖ ਰੁਪਏ ਜ਼ਿਲ੍ਹੇ ‘ਚ ਖਰਚੇ ਗਏ ਹਨ, ਜਿਸ ਵਿੱਚ ਅਲਕੜਾ, ਸੰਧੂ ਕਲਾਂ ਤੇ ਜੰਗੀਆਣਾ ਦੇ ਸਿੰਜਾਈ ਪ੍ਰਾਜੈਕਟ ਸ਼ਾਮਲ ਹਨ ਤੇ ਨਿੱਜੀ ਅੰਡਰਗਰਾਊਂਡ ਪਾਈਪਲਾਈਨ ਦੇ ਪ੍ਰਾਜੈਕਟਾਂ ‘ਤੇ 4.36 ਲੱਖ ਰੁਪਏ ਖਰਚੇ ਗਏ ਹਨ।

Advertisement

Advertisement
Tags :
ਸੰਭਾਲਸਰਕਾਰਹੇਅਰਪੰਜਾਬਪਾਣੀ:ਯਤਨਸ਼ੀਲ: