ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਰਕਾਰ ਨੇ ਮਰਹੂਮ ਪੱਤਰਕਾਰ ਡਾ. ਬਾਲੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

04:14 PM Jul 02, 2024 IST

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਜੁਲਾਈ

Advertisement

ਬੀਤੇ ਵਰ੍ਹੇ ਇਕ ਭਿਆਨਕ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਸਾਲ ਭਵਾਨੀਗੜ੍ਹ ਇਲਾਕੇ ਦੇ ਬਹੁਤ ਹੀ ਹੋਣਹਾਰ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਉਰਫ਼ ਡਾ. ਬਾਲੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਸੰਕਟ ਦੀ ਘੜੀ ਵਿੱਚ ਫਸੇ ਪਰਿਵਾਰ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹ ਸਹਾਇਤਾ ਰਾਸ਼ੀ ਦਿੱਤੀ ਗਈ ਹੈ।ਡਾ. ਬਾਲੀ ਦੀ ਪਤਨੀ ਬੀਬੀ ਪ੍ਰਵੀਨ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਲੋਕ ਸੰਪਰਕ ਵਿਭਾਗ ਅਤੇ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ।

Advertisement
Advertisement
Advertisement