For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਪੱਤਰਕਾਰਾਂ ਦੀਆਂ ਮੰਗਾਂ ਦੇ ਹੱਲ ਲਈ ਸੰਜੀਦਾ ਨਹੀਂ: ਜੰਮੂ

07:49 AM Jul 25, 2024 IST
ਪੰਜਾਬ ਸਰਕਾਰ ਪੱਤਰਕਾਰਾਂ ਦੀਆਂ ਮੰਗਾਂ ਦੇ ਹੱਲ ਲਈ ਸੰਜੀਦਾ ਨਹੀਂ  ਜੰਮੂ
ਮਮਦੋਟ ਵਿਚ ਪੱਤਰਕਾਰਾਂ ਨਾਲ ਮੀਟਿੰਗ ਕਰਦੇ ਹੋਏ ਬਲਵਿੰਦਰ ਸਿੰਘ ਜੰਮੂ ਤੇ ਹੋਰ।
Advertisement

ਪੱਤਰ ਪ੍ਰੇਰਕ
ਮਮਦੋਟ, 24 ਜੁਲਾਈ
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਚੇਅਰਮੈਨ ਬਲਵਿੰਦਰ ਸਿੰਘ ਜੰਮੂ ਨੇ ਆਖਿਆ ਕਿ ਸਮੂਹ ਪੱਤਰਕਾਰਾਂ ਦੀਆਂ ਸਮੱਸਿਆਵਾਂ ਸਬੰਧੀ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਠੋਸ ਹੱਲ ਨਹੀਂ ਨਿਕਲਿਆ ਹੈ ਕਿਉਂਕਿ ਸਰਕਾਰ ਪੱਤਰਕਾਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਹੱਲ ਕਰਨ ਸਬੰਧੀ ਸੰਜੀਦਾ ਨਹੀਂ ਹੈ। ਉਨ੍ਹਾਂ ਮਮਦੋਟ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਮਮਦੋਟ ਪ੍ਰੈੱਸ ਕਲੱਬ ਦੇ ਪ੍ਰਧਾਨ ਰਵਿੰਦਰ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਸ੍ਰੀ ਜੰਡੂ ਆਖਿਆ ਕਿ ਪੰਜਾਬ ਦੇ ਪੱਤਰਕਾਰਾਂ ਨੂੰ ਲੋਕ ਸੰਪਰਕ ਵਿਭਾਗ ਦੁਆਰਾ ਜਾਰੀ ਕੀਤੇ ਜਾਂਦੇ ਪੀਲੇ ਸ਼ਨਾਖਤੀ ਕਾਰਡਾਂ ਵਿੱਚ ਹੋਰ ਸ਼ਰਤਾਂ ਲਾ ਕੇ ਬਹੁਤ ਘੱਟ ਪੱਤਰਕਾਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੀਲੇ ਕਾਰਡ ਹੋਲਡਰ ਪੱਤਰਕਾਰਾਂ ਵਾਸਤੇ ਮੁਫਤ ਕੀਤੇ ਟੌਲ ਪਲਾਜ਼ਿਆਂ ਨੂੰ ਵੀ ਅਮਲੀ ਤੌਰ ’ਤੇ ਲਾਗੂ ਨਹੀਂ ਕੀਤਾ ਗਿਆ। ਇਸ ਲਈ ਪੱਤਰਕਾਰਾਂ ਨੂੰ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨਾ ਪਵੇਗਾ। ਇਸ ਮੌਕੇ ਜਸਵੰਤ ਸਿੰਘ ਥਿੰਦ, ਬਲਦੇਵ ਰਾਜ ਸ਼ਰਮਾ, ਹਰਪਾਲ ਸਿੰਘ ਸੋਢੀ, ਜਗਿੰਦਰ ਸਿੰਘ ਭੋਲਾ, ਰਜਿੰਦਰ ਸਿੰਘ ਹਾਂਡਾ, ਜਸਬੀਰ ਸਿੰਘ ਕੰਬੋਜ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement
Advertisement
Author Image

Advertisement