For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

03:25 PM Jan 05, 2024 IST
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19 83 ਕਰੋੜ ਰੁਪਏ ਜਾਰੀ
Advertisement

ਚੰਡੀਗੜ੍ਹ, 5 ਜਨਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀਐੱਸਆਰ ਪੋਰਟਲ 'ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀਐੱਸਆਰ ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀਐੱਸਆਰ ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।

Advertisement

Advertisement
Advertisement
Author Image

Advertisement