ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਨੇ ਲੋਕਾਂ ਦੀ ਜੇਬ ’ਤੇ ਡਾਕਾ ਮਾਰਿਆ: ਸਿੱਧੂ

06:16 PM Jun 23, 2023 IST

ਪੱਤਰ ਪ੍ਰੇਰਕ

Advertisement

ਐਸ.ਏ.ਐਸ. ਨਗਰ (ਮੁਹਾਲੀ), 12 ਜੂਨ

ਸਾਬਕਾ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਵੈਟ ਵਧਾਏ ਜਾਣ ਕਾਰਨ ਵਧੀਆਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਆਮ ਲੋਕਾਂ ਦੀਆਂ ਜੇਬਾਂ ਉੱਤੇ ਡਾਕਾ ਕਰਾਰ ਦਿੱਤਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਹੁਕਮਰਾਨਾਂ ਦੇ ਇਸ ਲੋਕ ਵਿਰੋਧੀ ਤਾਜ਼ਾ ਫ਼ੈਸਲੇ ਨਾਲ ਕਿਸਾਨਾਂ, ਮੁਲਾਜ਼ਮਾਂ, ਦੁਕਾਨਦਾਰਾਂ ਅਤੇ ਮਜ਼ਦੂਰਾਂ ਦਾ ਬਜਟ ਹਿੱਲ ਜਾਵੇਗਾ। ਇੱਥੇ ਅੱਜ ਇਕ ਬਿਆਨ ਜਾਰੀ ਕਰ ਕੇ ਸ੍ਰੀ ਸਿੱਧੂ ਨੇ ਕਿਹਾ ਕਿ ਅਸਲ ਵਿੱਚ ਸਰਕਾਰ ਵੱਲੋਂ ਫੋਕੀ ਇਸ਼ਤਿਹਾਰਬਾਜ਼ੀ ‘ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਨੇ ਹੁਕਮਰਾਨਾਂ ਦਾ ਸਾਰਾ ਗਣਿਤ ਹਿਲਾ ਕੇ ਰੱਖ ਦਿੱਤਾ ਹੈ ਅਤੇ ਵਿੱਤੀ ਘਾਟੇ ਦੀ ਪੂਰਤੀ ਲਈ ਡੀਜ਼ਲ ਅਤੇ ਪੈਟਰੋਲ ‘ਤੇ ਵੈਟ ਵਧਾਇਆ ਗਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧੇ ਦਾ ਹਰ ਵਰਗ ‘ਤੇ ਵਿੱਤੀ ਬੋਝ ਪਵੇਗਾ। ਡੀਜ਼ਲ ਦੇ ਭਾਅ ਵਿੱਚ ਵਾਧੇ ਨਾਲ ਜਿੱਥੇ ਕਿਸਾਨਾਂ ਨੂੰ ਝੋਨਾ ਪਾਲਣ ਲਈ ਵੱਧ ਖਰਚਾ ਕਰਨਾ ਪਵੇਗਾ, ਉੱਥੇ ਹੀ ਭਾੜਾ ਵੀ ਮਹਿੰਗਾ ਹੋਵੇਗਾ।

Advertisement

ਇਸ ਨਾਲ ਹੋਰਨਾਂ ਵਸਤਾਂ ਦੇ ਭਾਅ ਵਧਣ ਦਾ ਵੀ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਹਰ ਪਰਿਵਾਰ ‘ਤੇ ਬੋਝ ਪਵੇਗਾ ਕਿਉਂਕਿ ਹਰ ਘਰ ਵਿੱਚ ਕਾਰ, ਮੋਟਰਸਾਈਕਲ ਜਾਂ ਸਕੂਟਰ ਵਰਤਿਆ ਜਾਂਦਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਤੇਲ ਕੀਮਤਾਂ ‘ਤੇ ਵੈਟ ਵਧਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ।

Advertisement