ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ 23 ਫਸਲਾਂ ਐੱਮਐੱਸਪੀ ’ਤੇ ਖਰੀਦਣ ਲਈ ਕਾਨੂੰਨ ਲਿਆਵੇ: ਹਰਸਿਮਰਤ

08:39 AM Feb 20, 2024 IST

ਮਨੋਜ ਸ਼ਰਮਾ
ਬਠਿੰਡਾ, 19 ਫਰਵਰੀ
ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਸਾਰੀਆਂ 23 ਫਸਲਾਂ ਐੱਮਐੱਸਪੀ ਅਨੁਸਾਰ ਖਰੀਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਫਿਰ ਮੁੱਖ ਮੰਤਰੀ ਨੂੰ ਇਸ ਤਜਵੀਜ਼ ਨੂੰ ਪੰਜਾਬ ਵਿੱਚ ਅਮਲੀ ਜਾਮਾ ਪਹਿਨਾਉਣ ਲਈ ਢੁੱਕਵਾਂ ਕਾਨੂੰਨ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਵਾਅਦਾ ਪੂਰਾ ਕਰਨ ਲਈ ਮੁੱਖ ਮੰਤਰੀ ’ਤੇ ਦਬਾਅ ਬਣਾਉਣ। ਸ੍ਰੀਮਤੀ ਬਾਦਲ ਅੱਜ ਕੇਂਦਰੀ ਯੂਨੀਵਰਸਿਟੀ ਵਿੱਚ ਖੇਡ ਸਮਾਗਮ ਵਿੱਚ ਹਿੱਸਾ ਲੈਣ ਆਏ ਸਨ।
ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਖੇਤਰ ਵਿੱਚ ਕਿਸਾਨਾਂ ’ਤੇ ਹਮਲਾ ਕਰਨ ਵਾਲੇ ਹਰਿਆਣਾ ਪੁਲੀਸ ਦੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਇਨਕਾਰ ਕਰ ਕੇ ਮੁੱਖ ਮੰਤਰੀ ਨੇ ਸਾਬਤ ਕੀਤਾ ਹੈ ਕਿ ਉਹ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਪੁਲੀਸ ਦੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਫੌਜਦਾਰੀ ਕੇਸ ਦਰਜ ਕੀਤਾ ਜਾਵੇ।
ਉਨ੍ਹਾਂ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨਾਲ ਰਲਗੱਡ ਹੋਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇ ਭਗਵੰਤ ਮਾਨ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੁੰਦੀ ਤਾਂ ਉਹ ਡਰੋਨਾਂ ਤੇ ਰਬੜ ਦੀਆਂ ਗੋਲੀਆਂ ਦਾ ਨਿਸ਼ਾਨਾ ਪਹਿਲਾਂ ਆਪ ਬਣਦੇ ਨਾ ਕਿ ਕਿਸਾਨਾਂ ਨੂੰ ਇਨ੍ਹਾਂ ਦਾ ਸ਼ਿਕਾਰ ਹੋਣ ਦਿੰਦੇ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਢਾਈ ਸਾਲ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਨਿਖੇਧੀ ਕੀਤੀ।

Advertisement

Advertisement