ਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ ’ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਗੜਗੱਜ
04:41 PM Apr 01, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਅਪਰੈਲ
Advertisement
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜਰੂਰੀ ਹੈ ਕਿ ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਸਕੂਲਾਂ ਵਿਚ ਨਰਸਰੀ ਜਮਾਤ ਤੋਂ ਲਾਗੂ ਕਰੇ।
ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਮੌਕੇ ਸੰਬੋਧਨ ਦੌਰਾਨ ਪੰਜਾਬੀ ਭਾਸ਼ਾ ਨੂੰ ਦੀਆਂ ਜੋ ਚੁਣੌਤੀਆਂ ਦੀ ਗੱਲ ਉਨ੍ਹਾਂ ਨੇ ਕੀਤੀ ਸੀ ਅੱਜ ਉਹ ਸਹੀ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਵਿਚ ਸਕੂਲਾਂ ਦੇ ਨਵੇਂ ਦਾਖ਼ਲੇ ਸ਼ੁਰੂ ਹੋ ਗਏ ਹਨ ਅਤੇ ਸੀਬੀਐੱਸਈ ਨਾਲ ਸਬੰਧਤ ਕਈ ਸਕੂਲਾਂ ਵਿੱਚੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਸਕੂਲ ਪ੍ਰਬੰਧਕਾਂ ਵੱਲੋਂ ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਨੂੰ ਲਾਜ਼ਮੀ ਤੇ ਪੰਜਾਬੀ ਨੂੰ ਵਿਕਲਪ ਦੇ ਰੂਪ ਵਿੱਚ ਰੱਖਿਆ ਗਿਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ। ਇਹ ਸਥਿਤੀ ਪੰਜਾਬੀ ਭਾਸ਼ਾ ਪ੍ਰਤੀ ਵਧ ਰਹੇ ਅਣਗਹਿਲੀ ਵਾਲੇ ਰਵੱਈਏ ਨੂੰ ਦਰਸਾਉਂਦੀ ਹੈ।
Advertisement
Advertisement
ਜਥੇਦਾਰ ਨੇ ਕਿਹਾ ਕਿ ਅਜਿਹੀ ਸਥਿਤੀ ਵਿਚ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਪੰਜਾਬ ਦੇ ਹਰ ਸਕੂਲ ਵਿਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਭਾਸ਼ਾ ਪੜ੍ਹਾਈ ਜਾਵੇ। ਬਹੁਤੇ ਸਕੂਲ ਪਹਿਲੀ ਜਮਾਤ ਤੋਂ ਪੰਜਾਬੀ ਪੜ੍ਹਾਉਂਦੇ ਹਨ, ਜੋ ਕਿ ਬੱਚਿਆਂ ਨੂੰ ਮਾਂ ਬੋਲੀ ਤੋਂ ਦੂਰ ਰੱਖਣ ਦੇ ਬਰਾਬਰ ਹੈ। ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੂਬੇ ਦੇ ਹਰ ਸਕੂਲ ਵਿੱਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਹੋਵੇ। ਸਿਰਫ਼ ਸਰਕਾਰ ਹੀ ਨਹੀਂ, ਮਾਪਿਆਂ ਦੀ ਵੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਮੁੱਢ ਤੋਂ ਹੀ ਪੰਜਾਬੀ ਪੜ੍ਹਣ ਲਈ ਉਤਸ਼ਾਹਤ ਕਰਨ। ਉਨ੍ਹਾਂ ਕਿਹਾ ਕਿ ਬਾਕੀ ਭਾਸ਼ਾਵਾਂ ਦਾ ਗਿਆਨ ਹੋਣਾ ਚੰਗੀ ਗੱਲ ਹੈ ਪਰ ਮਾਂ ਬੋਲੀ ਨੂੰ ਪਹਿਲ ਹੋਣੀ ਚਾਹੀਦੀ ਹੈ।
Advertisement