ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਫਸਲਾਂ ਦਾ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ: ਪਰਨੀਤ ਕੌਰ

09:12 AM Jul 17, 2023 IST
featuredImage featuredImage
ਪਿੰਡ ਸ਼ੇਰਗੜ੍ਹ ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਪਰਨੀਤ ਕੌਰ।

ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ/ਖਨੌਰੀ, 16 ਜੁਲਾਈ
ਸਾਬਕਾ ਕੇਂਦਰੀ ਮੰਤਰੀ ਤੇ ਪਟਿਆਲਾ ਹਲਕੇ ਤੋਂ ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਨੇ ਅੱਜ ਘੱਗਰ ਦੀ ਮਾਰ ਹੇਠ ਖਨੌਰੀ ਨੇੜਲੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਹਾਲਾਤ ਦਾ ਜਾਇਜ਼ਾ ਲਿਆ ਅਤੇ ਹੜ੍ਹ ਪੀੜ੍ਹਤ ਲੋਕਾਂ ਨਾਲ ਗੱਲਬਾਤ ਕਰਦਿਆਂ ਸਮੱਸਿਆਵਾਂ ਸੁਣੀਆਂ। ਮਹਾਰਾਣੀ ਪਰਨੀਤ ਕੌਰ ਨੇ ਪੰਜਾਬ ਸਰਕਾਰ ਤੋਂ ਹੜ੍ਹਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਬਦਲੇ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਸੰਸਦ ਮੈਂਬਰ ਮਹਾਰਾਣੀ ਪਰਨੀਤ ਕੌਰ ਨੇ ਅੱਜ ਕਸਬਾ ਖਨੌਰੀ ਦੇ ਨੇੜਲੇ ਹੜ੍ਹ ਪ੍ਰਭਾਵਿਤ ਪਿੰਡ ਢਾਬੀ ਗੁੱਜਰਾਂ, ਸ਼ੇਰਗੜ੍ਹ, ਜੋਗੇਵਾਲਾ, ਨਾਈਵਾਲਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਹਾਲਾਤ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਾਰਾਣੀ ਪਰਨੀਤ ਕੌਰ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਪੰਜਾਬ ਭਰ ਵਿਚ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਹੋਏ ਜਾਨੀ ਨੁਕਸਾਨ ਦੀ ਭਰਪਾਈ ਤਾਂ ਨਹੀਂ ਹੋ ਸਕਦੀ ਪਰੰਤੂ ਫਸਲਾਂ, ਘਰਾਂ ਅਤੇ ਹੋਰ ਸਮਾਨ ਦੇ ਹੋਏ ਨੁਕਸਾਨ ਕਾਰਨ ਪੀੜਤ ਲੋਕਾਂ ਦੀ ਮਦਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਫਸਲਾਂ ਦੇ ਹੋਏ ਨੁਕਸਾਨ ਬਦਲੇ ਕਿਸਾਨਾਂ ਨੂੰ ਪ੍ਰਤੀ ਏਕੜ 30 ਹਜ਼ਾਰ ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ ਅਤੇ ਗਰੀਬ ਮਜ਼ਦੂਰਾਂ ਦੇ ਘਰਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਮਿਲਣਾ ਚਾਹੀਦਾ ਹੈ। ਮਹਾਰਾਣੀ ਪਰਨੀਤ ਕੌਰ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਹੜ੍ਹਾਂ ਦੇ ਸਬੰਧ ਵਿਚ ਸਮੁੱਚੇ ਪ੍ਰਬੰਧ ਕਰਨ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੀੜ੍ਹਤ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਹੜ੍ਹਾਂ ਦੇ ਪਾਣੀ ’ਚ ਫਸੇ ਲੋਕਾਂ ਲਈ ਰਾਸ਼ਨ, ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਹਰੇ-ਚਾਰੇ ਆਦਿ ਦਾ ਪ੍ਰਬੰਧ ਕਰਨਾ ਚਾਹੀਦਾ ਹੈ।
ਪਾਤੜਾਂ (ਨਿੱਜੀ ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਰਨੀਤ ਕੌਰ ਨੇ ਸ਼ੂਤਰਾਣਾ, ਨਾਈਵਾਲਾ, ਭਾਖੜਾ ਪੂੱਲ, ਢਾਬੀ ਗੁੱਜਰਾਂ, ਸ਼ੇਰਗੜ੍ਹ, ਜੋਗੇਵਾਲਾ ਆਦਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲੇ ਕੇ ਮਦਦ ਦਾ ਭਰੋਸਾ ਦਿੱਤਾ।
ਡੀਸੀ ਵੱਲੋਂ ਅਧਿਕਾਰੀਆਂ ਸਮੇਤ ਖਨੌਰੀ ਦੇ ਹੜ੍ਹ ਰਾਹਤ ਪ੍ਰਬੰਧਾਂ ਦਾ ਜਾਇਜ਼ਾ
ਸੰਗਰੂਰ/ਖਨੌਰੀ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਖਨੌਰੀ ਅਤੇ ਨੇੜਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਧਿਕਾਰੀਆਂ ਸਮੇਤ ਦੌਰਾ ਕਰਕੇ ਹੜ੍ਹਾਂ ਦੇ ਪਾਣੀ ਤੋਂ ਬਚਾਅ ਲਈ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਖਨੌਰੀ ਇਲਾਕੇ ‘ਚ ਘੱਗਰ ਦਰਿਆ ਦੇ ਕਨਿਾਰਿਆਂ ’ਚ ਪਏ ਪਾੜਾਂ ਨੂੰ ਪੂਰੇ ਜਾਣ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੇ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਤੋਂ ਬਾਅਦ ਪੇਸ਼ ਆਉਣ ਵਾਲੀਆਂ ਸੰਭਾਵੀ ਚੁਣੌਤੀਆਂ ਨਾਲ ਨਜਿੱਠਣ ਲਈ ਵੀ ਤਿਆਰ ਬਰ ਤਿਆਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨ ਰਾਹਤ ਕੇਂਦਰਾਂ ਵਿੱਚ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਲੋਕਾਂ ਤੱਕ ਖਾਣ- ਪੀਣ ਦੀਆਂ ਵਸਤੂਆਂ, ਪਸ਼ੂਆਂ ਲਈ ਹਰੇ ਚਾਰੇ ਤੇ ਫ਼ੀਡ ਪਹੁੰਚਾਉਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

Advertisement

Advertisement
Tags :
ਸਰਕਾਰਹਜ਼ਾਰਦੇਵੇਪੰਜਾਬਪਰਨੀਤਪ੍ਰਤੀਫ਼ਸਲਾਂਮੁਆਵਜ਼ਾਰੁਪਏ