ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਪੱਤਰਕਾਰਾਂ ਦੇ ਮਸਲੇ ਹੱਲ ਕਰੇ: ਪੀਸੀਜੇਯੂ

08:05 AM Jul 29, 2024 IST
ਮੀਟਿੰਗ ਕਰਦੇ ਹੋਏ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਆਗੂ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੁਲਾਈ
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ (ਪੀਸੀਜੇਯੂ) ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪ੍ਰੈੱਸ ਕਲੱਬ ਚੰਡੀਗੜ੍ਹ ਵਿੱਚ ਪ੍ਰਧਾਨ ਬਲਬੀਰ ਜੰਡੂ ਦੀ ਪ੍ਰਧਾਨਗੀ ਹੇਠ ਹੋਈ। ਵਰਕਿੰਗ ਕਮੇਟੀ ਨੇ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ। ਮੀਟਿੰਗ ਦੌਰਾਨ ਪੱਤਰਕਾਰਾਂ ਦੇ ਕਾਰਡਾਂ ਨੂੰ ਰੋਕਣ ਲਈ ਰੁਕਾਵਟਾਂ ਪਾਉਣ ਵਾਲੇ ਅਧਿਕਾਰੀਆਂ ਦੀ ਆਲੋਚਨਾ ਵੀ ਕੀਤੀ। ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣ। ਇਸ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਜਥੇਬੰਦੀ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਪੱਤਰਕਾਰਾਂ ਪ੍ਰਤੀ ਨਾਂਹਪੱਖੀ ਰਵੱਈਏ ਦੀ ਨਿੰਦਾ ਕੀਤੀ ਗਈ।
ਇਸ ਮੌਕੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਨੂੰ ਦਬਾਉਣ ਲਈ ਵਰਤੇ ਜਾ ਰਹੇ ਗਲਤ ਢੰਗ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ ਨੇ ਕਿਹਾ ਕਿ ਤਿੰਨ ਤੇ ਚਾਰ ਅਗਸਤ ਨੂੰ ਪੰਚਕੂਲਾ ਵਿੱਚ ਯੂਨੀਅਨ ਦੀ ਕੌਮੀ ਕੌਂਸਲ ਦੀ ਦੋ ਰੋਜ਼ਾ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਦੇਸ਼ ਭਰ ਤੋਂ 150 ਤੋਂ ਵੱਧ ਪੱਤਰਕਾਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

Advertisement

Advertisement