For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਪਹਿਲੀ ਜੂਨ ਤੋਂ ਝੋਨੇ ਦੀ ਬਿਜਾਈ ਤੈਅ ਕਰੇ: ਲੱਖੋਵਾਲ

08:07 AM May 03, 2024 IST
ਪੰਜਾਬ ਸਰਕਾਰ ਪਹਿਲੀ ਜੂਨ ਤੋਂ ਝੋਨੇ ਦੀ ਬਿਜਾਈ ਤੈਅ ਕਰੇ  ਲੱਖੋਵਾਲ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 2 ਮਈ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੂਬੇ ਵਿੱਚ ਕਣਕ ਦਾ ਸੀਜ਼ਨ ਖ਼ਤਮ ਹੋਣ ਲੱਗਿਆ ਹੈ ਤੇ ਕਿਸਾਨਾਂ ਨੇ ਝੋਨੇ ਦੀ ਲਵਾਈ ਦੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ ਪਰ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਇਸ ਫਸਲ ਦੀ ਬਿਜਾਈ ਸਬੰਧੀ ਮਿਤੀ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਸ੍ਰੀ ਲੱਖੋਵਾਲ ਨੇ ਕਿਹਾ ਕਿ ਕਿਸਾਨ ਦੁਚਿੱਤੀ ਵਿੱਚ ਹਨ ਕਿ ਝੋਨੇ ਦੀ ਪਨੀਰੀ ਕਦੋਂ ਬੀਜੀ ਜਾਵੇ ਕਿਉਂਕਿ ਇਸ ਨੂੰ ਤਿਆਰ ਕਰਨ ਵਿੱਚ 35 ਤੋਂ 40 ਦਿਨ ਦਾ ਸਮਾਂ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਝੋਨੇ ਦੀ ਬਿਜਾਈ 1 ਜੂਨ ਤੋਂ ਲਾਉਣ ਦਾ ਐਲਾਨ ਕਰੇ ਤਾਂ ਕਿ ਕਿਸਾਨ ਸਮੇਂ ਸਿਰ ਪਨੀਰੀ ਬੀਜ ਕੇ ਫਸਲ ਦੀ ਬਿਜਾਈ ਤੇ ਕਟਾਈ ਪਾਬੰਦ ਸਮੇਂ ਵਿੱਚ ਕਰ ਸਕਣ। ਉਨ੍ਹਾਂ ਕਿਹਾ ਕਿ ਅਜੇ ਤੱਕ ਪੰਜਾਬ ਸਰਕਾਰ ਨੇ ਸਬਸਿਡੀ ਵਾਲੇ ਜੰਤਰ ਦਾ ਬੀਜ ਅਤੇ ਜਿਪਸਮ ਵੀ ਕਿਸਾਨਾਂ ਨੂੰ ਨਹੀਂ ਵੰਡਿਆ, ਇਸ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਜਾਣ ਕਿ ਕਿਸਾਨਾਂ ਨੂੰ ਇਹ ਸਭ ਤੁਰੰਤ ਮੁਹੱਈਆ ਕਰਵਾਇਆ ਜਾਵੇ। ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਲਾਈਨਾਂ ਤੇ ਟਰਾਂਸਫਾਰਮਰਾਂ ਦੀ ਰਿਪੇਅਰ ਵੱਲ ਧਿਆਨ ਦੇਵੇ ਤਾਂ ਕਿ ਅੱਗੇ ਸੀਜ਼ਨ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾਵੇ ਕਿਉਂਕਿ ਕਿਸਾਨਾਂ ਨੇ ਸਬਜ਼ੀਆਂ, ਹਰਾ ਚਾਰਾ, ਗੰਨਾ, ਮੱਕੀ ਤੇ ਸੂਰਜਮੁਖੀ ਦੀ ਫਸਲ ਬੀਜੀ ਹੈ ਤੇ ਇਹ ਫਸਲਾਂ ਸੁੱਕ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰ ਨਹਿਰਾਂ, ਸੂਏ ਅਤੇ ਰਜਵਾਹਿਆਂ ਵਿੱਚ ਵੀ ਫਸਲ ਦੀ ਸਿੰਚਾਈ ਲਈ ਤੁਰੰਤ ਪਾਣੀ ਛੱਡੇ।

Advertisement

Advertisement
Author Image

sukhwinder singh

View all posts

Advertisement
Advertisement
×