ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਤੰਗ ਕਰਨਾ ਬੰਦ ਕਰੇ: ਜਵੰਦਾ

10:54 AM Jul 15, 2024 IST
ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਸਮਰਾਲਾ ਦੀ ਇਕੱਤਰਤਾ ਵਿੱਚ ਸ਼ਾਮਲ ਪੈਨਸ਼ਨਰ।

ਪੱਤਰ ਪ੍ਰੇਰਕ
ਸਮਰਾਲਾ, 14 ਜੁਲਾਈ
ਪੈਨਸ਼ਨਰ ਭਵਨ ਸਮਰਾਲਾ ਵਿੱਚ ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਸਮਰਾਲਾ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੰਗਠਨ ਦੇ ਪ੍ਰਧਾਨ ਮੇਘ ਸਿੰਘ ਜਵੰਦਾ ਨੇ ਕਿਹਾ ਪੰਜਾਬ ਸਰਕਾਰ ਪੈਨਸ਼ਨਰ ਨੂੰ ਤੰਗ ਕਰਨਾ ਬੰਦ ਕਰੇ। ਪਿਛਲੇ ਲੰਬੇ ਸਮੇਂ ਤੋਂ ‘ਆਪ’ ਸਰਕਾਰ ਨੇ ਪੈਨਸ਼ਨਰਜ਼ ਦੀਆਂ ਮੰਗਾਂ ਪ੍ਰਤੀ ਅੜੀਅਲ ਵਤੀਰਾ ਅਪਣਾਇਆ ਹੋਇਆ ਹੈ। ਪਿਛਲੇ ਢਾਈ ਸਾਲਾਂ ਦੌਰਾਨ ਇੱਕ ਵੀ ਮੰਗ ਨਹੀਂ ਮੰਨੀ ਗਈ। ਸੰਗਠਨ ਦੇ ਸੀਨੀਅਰ ਵਾਈਸ ਪ੍ਰਧਾਨ ਚਰਨਜੀਤ ਸਿੰਘ ਨੇ ਕਿਹਾ ਕਿ ਏਕੇ ਅਤੇ ਸੰਘਰਸ਼ ਨਾਲ ਹੀ ਕੋਈ ਪ੍ਰਾਪਤੀ ਕੀਤੀ ਜਾ ਸਕਦੀ। ਇਸ ਲਈ ਆਉਣ ਵਾਲੇ ਸਮੇਂ ਵਿੱਚ ਸਾਨੂੰ ਸਰਕਾਰ ਵਿਰੁੱਧ ਸੰਘਰਸ਼ ਲਈ ਤਿਆਰ ਰਹਿਣਾ ਪਵੇਗਾ। ਸੇਵਾਮੁਕਤ ਪ੍ਰਿੰਸੀਪਲ ਟੀਕੇ ਸ਼ਰਮਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੈਸ਼ਲੈੱਸ ਮੈਡੀਕਲ ਸਹੂਲਤਾਂ ਪ੍ਰਦਾਨ ਕਰੇ ਕਿਉਂਕਿ ਮੈਡੀਕਲ ਬਿਲਾਂ ਦੀ ਅਦਾਇਗੀ ਲਈ ਇਨ੍ਹਾਂ ਨੂੰ ਦਫ਼ਤਰਾਂ ਵਿੱਚ ਖੁਆਰ ਹੋਣਾ ਪੈਂਦਾ ਹੈ। ਕਈ ਵਾਰ ਸਾਲ ਵਿੱਚ ਦੋ-ਦੋ ਸਾਲ ਬਿੱਲ ਪਾਸ ਨਹੀਂ ਹੁੰਦੇ।
ਪੰਜਾਬ ਬਿਜਲੀ ਬੋਰਡ ਦੇ ਪੈਨਸ਼ਨਰ ਐਸੋਸੀਏਸ਼ਨ ਦੇ ਮੰਡਲ ਪ੍ਰਧਾਨ ਸਿਕੰਦਰ ਸਿੰਘ ਨੇ ਸਮਰਾਲਾ ਵਿੱਚ ਕੀਤੇ ਲਾ ਮਿਸਾਲ ਮੁਜ਼ਾਹਰੇ ਵਿੱਚ ਸ਼ਮੂਲੀਅਤ ਲਈ ਸਾਰਿਆਂ ਦਾ ਧੰਨਵਾਦ ਕੀਤਾ ਤੇ ਆਉਣ ਵਾਲੇ ਸਮੇਂ ਵਿੱਚ ਸਾਂਝੇ ਫਰੰਟ ਵੱਲੋਂ ਦਿੱਤੇ ਜਾਣ ਵਾਲੇ ਹਰ ਐਕਸ਼ਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਭਵਨ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮੇਲਾ ਸਿੰਘ, ਸੀਨੀਅਰ ਉਪ ਪ੍ਰਧਾਨ ਪੁਖਰਾਜ ਸਿੰਘ, ਸੁਨੀਲ ਕੁਮਾਰ ਜਨਰਲ ਸਕੱਤਰ, ਹਰੀ ਚੰਦ ਵਰਮਾ ਸਕੱਤਰ, ਕੈਸ਼ੀਅਰ ਕੁਲਵੰਤ ਰਾਏ, ਮਾ. ਦਰਸ਼ਨ ਸਿੰਘ ਕੰਗ, ਬਲਵਿੰਦਰ ਸਿੰਘ ਕੈਸ਼ੀਅਰ, ਰਤਨ ਲਾਲ ਕਮੇਟੀ ਮੈਂਬਰ, ਗੁਰਚਰਨ ਸਿੰਘ, ਜੈ ਰਾਮ, ਨੇਤਰ ਸਿੰਘ ਮੁੱਤਿਓ ਆਦਿ ਸ਼ਾਮਲ ਹੋਏ।

Advertisement

Advertisement
Advertisement