ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਵੱਲੋਂ ਡਰੋਨ ਸਿਖਲਾਈ ਲਈ ਆਈਆਈਟੀ ਰੋਪੜ ਨਾਲ ਸਮਝੌਤਾ

08:35 AM Jul 13, 2024 IST
ਕੈਬਨਿਟ ਮੰਤਰੀ ਅਮਨ ਅਰੋੜਾ ਆਈਆਈਟੀ ਰੋਪੜ ਦੇ ਅਧਿਕਾਰੀਆਂ ਨਾਲ ਸਮਝੌਤਾ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੁਲਾਈ
ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਉੱਭਰ ਰਹੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ ਲਈ ਇੰਡੀਅਨ ਇੰਸਟੀਚਿਊਟ ਆਫ ਤਕਨਾਲੋਜੀ (ਆਈਆਈਟੀ), ਰੋਪੜ ਨਾਲ ਸਮਝੌਤਾ ਕੀਤਾ ਹੈ। ਪੰਜਾਬ ਦੇ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਮਬੀਰ ਮਾਨ ਅਤੇ ਆਈਆਈਟੀ, ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਨੇ ਇਸ ਸਮਝੌਤੇ ’ਤੇ ਦਸਤਖ਼ਤ ਕੀਤੇ।

Advertisement

Advertisement