ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡਾਂ ਦੀਆਂ ਸੱਥਾਂ ਤੋਂ ਚੱਲਣ ਲੱਗੀ ਪੰਜਾਬ ਸਰਕਾਰ: ਵਿਧਾਇਕ

07:19 AM Jul 17, 2024 IST
ਦਸੌਧਾ ਸਿੰਘ ਵਾਲਾ ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜਮੀਲ-ਉਰ-ਰਹਿਮਾਨ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਹੂਲਤਾਂ ਮੁਹੱਈਆ ਕਰਵਾਉਣ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਸਤੌਜ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ 30 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ ਜਦ ਕਿ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋਣ ਵਾਲੇ ਵੱਖ-ਵੱਖ ਸਰਟੀਫਿਕੇਟ ਮੌਕੇ ’ਤੇ ਲਾਭਪਾਤਰੀਆਂ ਨੂੰ ਪ੍ਰਦਾਨ ਕੀਤੇ ਗਏ ਜਿਸ ਦੀ ਲਾਭਪਾਤਰੀਆਂ ਨੇ ਭਰਪੂਰ ਸ਼ਲਾਘਾ ਕੀਤੀ। ਡ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿਤਿਆ, ਐੱਸਡੀਐੱਮ ਪ੍ਰਮੋਦ ਸਿੰਗਲਾ ਵੀ ਹਾਜ਼ਰ ਸਨ।
ਸੰਦੌੜ (ਪੱਤਰ ਪ੍ਰੇਰਕ): ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਕਰਦਿਆਂ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲਣ ਲੱਗ ਗਈ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਬੰਦ ਕਰਨ ਦੇ ਮਨੋਰਥ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਡਾ. ਜਮੀਲ-ਉਰ-ਰਹਿਮਾਨ ਪਿੰਡ ਦਸੌਂਦਾ ਸਿੰਘ ਵਾਲਾ ਵਿੱਚ ਕੈਂਪ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਡਾ. ਪੱਲਵੀ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆਂ ਆਦਿ ਹਾਜ਼ਰ ਸਨ।

Advertisement

Advertisement
Advertisement