ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਮਦਦ ਕਰੇਗੀ ਪੰਜਾਬ ਸਰਕਾਰ

10:36 AM Oct 22, 2024 IST

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 21 ਅਕਤੂਬਰ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਜਿਲ੍ਹੇ ਵਿੱਚ ਵਿਭਾਗ ਨਾਲ ਐਫਲੀਏਟਿਡ ਸਰਗਰਮ ਯੂਥ ਕਲੱਬਾਂ ਜੋ ਸਹਾਇਤਾ ਲੈਣ ਦੀਆਂ ਇਛੁਕ ਹਨ, ਉਹ ਆਪਣੀ 2 ਸਾਲਾਂ ਦੀ ਪ੍ਰਗਤੀ ਰਿਪੋਰਟ 15 ਨਵੰਬਰ ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ (ਕਮਰਾ ਨੰ 218 ਦੂਜੀ ਮੰਜ਼ਿਲ ਜਿਲਾ ਪ੍ਰਸ਼ਾਸਕੀ ਕੰਪਲੈਕਸ ਅੰਮ੍ਰਿਤਸਰ ਵਿਖੇ।ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਬਣਾਈ ਗਈ ਜਿਲ੍ਹਾ ਪੱਧਰੀ ਕਮੇਟੀ ਇਨ੍ਹਾਂ ਕਲੱਬਾਂ ਦੇ ਕੰਮ ਦਾ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਕਰੇਗੀ।ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਪ੍ਰੀਤ ਕੋਹਲੀ ਨਾਲ ਮੋਬਾਈਲ ਨੰਬਰ 98158-81016 `ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਕਲੱਬਾਂ ਵਲੋਂ ਪਿੰਡ ਅਤੇ ਵਾਰਡ ਪੱਧਰ `ਤੇ ਸਮਾਜ ਸੇਵੀ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਸ ਵਿੱਚ ਪਿੰਡਾਂ ਅਤੇ ਵਾਰਡਾਂ ਵਿਚ ਸਫ਼ਾਈ ਮੁਹਿੰਮ, ਖੂਨਦਾਨ ਕੈਂਪ, ਸਰਕਾਰੀ ਜਾਗਰੂਕਤਾ ਮੁਹਿੰਮਾਂ ਅਤੇ ਰਚਨਾਤਮਕ ਕਾਰਜ਼, ਖੇਡਾਂ ਅਤੇ ਹੋਰ ਵੱਖ-ਵੱਖ ਕੈਂਪਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਸ਼ਾਮਲ ਹੈ।

Advertisement

Advertisement