ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਛੇਤੀ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

08:01 AM Jun 15, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਵੱਖ ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫ਼ਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖ਼ਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ।
ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ 2024 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰੰਜੀਵ ਬਾਲੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਪਗ 78 ਫੀਸਦ ਅਤੇ 75 ਫੀਸਦ ਪਸ਼ੂਆਂ ਨੂੰ ਕ੍ਰਮਵਾਰ ਮੂੰਹ ਖੁਰ ਅਤੇ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।
ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਕਿੱਤੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ ਜਨਰਲ ਵਰਗ ਨੂੰ 25 ਫ਼ੀਸਦੀ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 33 ਫ਼ੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਪ੍ਰਤੀ ਪਸ਼ੂ ਨਿਰਧਾਰਿਤ ਰੇਟ 70,000 ਰੁਪਏ ਹੈ। ਵਿਭਾਗ ਨੇ 2023-24 ਦੌਰਾਨ 1,089 ਦੁਧਾਰੂ ਪਸ਼ੂਆਂ ਲਈ ਲਗਭਗ 2 ਕਰੋੜ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਹਨ।

Advertisement

Advertisement
Tags :
Govt Of PunjabGurmeet Singh Khudianpunjabpunjab newsPunjabi News