For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਖੁੱਡੀਆਂ

03:28 PM Jun 14, 2024 IST
ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ  ਖੁੱਡੀਆਂ
Advertisement

ਚੰਡੀਗੜ੍ਹ, 14 ਜੂਨ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਨੇ ਵੈਟਰਨਰੀ ਅਫ਼ਸਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰੰਜੀਵ ਬਾਲੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ 78 ਫੀਸਦ ਅਤੇ 75 ਫੀਸਦ ਪਸ਼ੂਆਂ ਨੂੰ ਕ੍ਰਮਵਾਰ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਲਗਾਈ ਗਈ ਹੈ। ਸ੍ਰੀ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਕਿੱਤੇ ਨੂੰ ਅਪਣਾਉਣ ਲਈ ਉਤਸ਼ਾਹਤ ਕਰਨ ਵਾਸਤੇ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਪ੍ਰਤੀ ਪਸ਼ੂ ਨਿਰਧਾਰਤ ਰੇਟ 70,000 ਰੁਪਏ ਹੈ।

Advertisement

Advertisement
Author Image

Advertisement
Advertisement
×