ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਦਾ ਬਜਟ ਕਿਸਾਨ ਵਿਰੋਧੀ

10:45 AM Mar 27, 2025 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 26 ਮਾਰਚ
ਕੁਲ ਹਿੰਦ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਪੰਜਾਬ ਦੇ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ। ਕੁੱਲ ਹਿੰਦ ਕਿਸਾਨ ਸਭਾ ਨੇ ਪੰਜਾਬ ਦੇ ਅੱਜ ਪੇਸ਼ ਕੀਤੇ ਗਏ ਬਜਟ ਨੂੰ ‘ਲੋਕ ਛਲਾਵਾ’ ਕਰਾਰ ਦਿੱਤਾ ਹੈ। ਸਭਾ ਦੇ ਪ੍ਰਧਾਨ ਬਲਦੇਵ ਸਿੰਘ ਨਿਹਾਲਗੜ੍ਹ, ਵਰਕਿੰਗ ਪ੍ਰਧਾਨ ਮਹਾਂਬੀਰ ਸਿੰਘ ਗਿੱਲ ਅਤੇ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਕੇਜਰੀਵਾਲ ਅਤੇ ਮਾਨ ਜੋੜੀ ਨੇ 22 ਫ਼ਸਲਾਂ ’ਤੇ ਐੱਮਐੰਸਪੀ ਦੇਣ ਦਾ ਵਾਅਦਾ ਕਰਦਿਆਂ ਕਿਹਾ ਸੀ ਕਿ ਕਿਸਾਨਾਂ ਨੂੰ ਧਰਨੇ ਨਹੀਂ ਲਾਉਣੇ ਪੈਣਗੇ, ਪਰ ਹੁਣ ਸਰਕਾਰ ਵਾਅਦਿਆਂ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਬਜਟ ਨੂੰ ‘ਘਾਲ਼ਾ ਮਾਲ਼ਾ’ ਦੱਸਦਿਆਂ ਕਿਹਾ ਕਿ 28 ਮਾਰਚ ਨੂੰ ਸਰਕਾਰ ਵਿਰੁੱਧ ਐਸਕੇਐਮ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਇਸ ਦਾ ਜ਼ਾਲਮ ਚਿਹਰਾ ਨੰਗਾ ਕੀਤਾ ਜਾਵੇਗਾ। ਬੀਕੇਯੂ (ਸਿੱਧੂਪੁਰ) ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਰੇਸ਼ਮ ਯਾਤਰੀ ਨੇ ਕਿਹਾ ਕਿ ਇਹ ਬਜਟ ਕਿਸਾਨਾਂ ਦੀਆਂ ਅੱਖਾਂ ਪੂੰਝਣ ਵਾਲਾ ਹੈ, ਇਸ ਵਿੱਚ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ ਨਾ ਤਾਂ ਕੁਝ ਦਿੱਤਾ ਹੈ ਅਤੇ ਨਾ ਹੀ ਦੇਣਾ ਹੈ। ਉਨ੍ਹਾਂ ਕਿਹਾ ਕਿ ਖੇਤੀ ਲਈ ਭਾਵੇਂ ਬਜਟ ’ਚ ਕਰੋੜਾਂ ਰੁਪਏ ਰੱਖੇ ਜਾਂਦੇ ਹਨ ਪਰ ਕੁਦਰਤੀ ਆਫ਼ਤ ਮੌਕੇ ਸਰਕਾਰ ਹੱਥ ਘੁੱਟ ਲੈਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਰਅਸਲ ਕਿਸਾਨੀ ਕਿੱਤੇ ਨੂੰ ਬਰਬਾਦ ਕਰਕੇ ਕਾਰੋਪਰੇਟਾਂ ਨੂੰ ਮੁਨਾਫ਼ਾ ਦੇਣਾ ਲੋਚਦੀ ਹੈ। ਉਨ੍ਹਾਂ ਬਜਟ ਨੂੰ ਸਿਰਫ ਕਾਗਜ਼ੀ ਕਾਰਵਾਈ ਗਰਦਾਨਿਆ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਬਜਟ ਤੋਂ ਬਹੁਤ ਆਸਾਂ ਸਨ ਪਰ ਉਹ ਬਜਟ ਤੋਂ ਨਿਰਾਸ਼ ਹੋਏ ਹਨ। ਉਨ੍ਹਾਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਕਰਨ ਦੇ ਦੋਸ਼ ਲਾਏ ਹਨ।

Advertisement

Advertisement