ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਦੇ ਦਾਅਵੇ ਖੋਖਲੇ: ਗੁਲਸ਼ਨ

06:10 AM Nov 09, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਨਵੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਆਗੂ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਨਾਲ ਅਨੇਕਾਂ ਵਾਅਦੇ ਅਤੇ ਦਾਅਵੇ ਕੀਤੇ ਸਨ ਪਰ ਸੱਤਾ ’ਚ ਆਉਣ ਮਗਰੋਂ ਇਹ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਪਰਾਲੀ ਦਾ ਹੱਲ ਨਾ ਕੱਢਣ ’ਤੇ ਉਸ ਸਮੇਂ ਦੀ ਸਰਕਾਰ ’ਤੇ ਕਈ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਸੀ ਕਿ ਪਰਾਲੀ ਦੀ ਸਾਂਭ-ਸੰਭਾਲ ਅਤੇ ਟਰਾਂਸਪੋਰਟੇਸ਼ਨ ਦਾ ਜ਼ਿੰਮਾ ਸੂਬਾ ਸਰਕਾਰ ਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਸਰਕਾਰ ਵੱਲੋਂ ਪਰਾਲੀ ਸਬੰਧੀ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਮੁਲਾਜ਼ਮ ਵੀ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਪਰਾਲੀ ਦੇ ਹੱਲ ਲਈ ਕੀਤੇ ਗਏ ਦਾਅਵੇ ਅਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।

Advertisement

Advertisement