For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

03:43 PM Jan 06, 2025 IST
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ।
Advertisement

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 6 ਜਨਵਰੀ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕੀਰਤਨ ਸਰਵਣ ਕੀਤਾ ਗਿਆ।
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਪਾਲ ਨੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੁੱਚਾ ਪਰਿਵਾਰ ਦੇਸ਼ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ।

Advertisement

ਉਨ੍ਹਾਂ ਕਿਹਾ ਕਿ ਇੱਥੋਂ ਸਾਰਿਆਂ ਨੂੰ ਆਪਣਾ ਜੀਵਨ ਵਧੀਆ ਢੰਗ ਨਾਲ ਬਤੀਤ ਕਰਨ ਦੀ ਸੇਧ ਮਿਲਦੀ ਹੈ। ਉਪਰੰਤ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਥੇਦਾਰ ਸੁਲਤਾਨ ਸਿੰਘ ਵੱਲੋਂ ਰਾਜਪਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ, ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ, ਡੀਐੱਸਪੀ ਸ੍ਰੀ ਆਨੰਦਪੁਰ ਸਾਹਿਬ ਅਜੇ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਸਮੇਤ ਜ਼ਿਲ੍ਹਾ ਰੂਪਨਗਰ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰ ਤੇ ਮੁਲਾਜ਼ਮ ਵੀ ਮੌਜੂਦ ਸਨ।

Advertisement
Author Image

Advertisement