ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਸਰਕਾਰ ਦੇ ਫੰਡਾਂ ਦਾ ਪੈਸਾ ਪੰਜਾਬ ਸਰਕਾਰ ਹੈਲੀਕਾਪਟਰ ਦੇ ਝੂਟਿਆਂ ’ਤੇ ਲਗਾ ਰਹੀ: ਪਰਮਪਾਲ ਕੌਰ

10:33 PM May 12, 2024 IST

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ 12 ਮਈ
ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਅੱਜ ਇੱਥੇ ਲੇਲੇਵਾਲਾ ਚੌਂਕ ਵਿੱਚ ਆਪਣਾ ਚੋਣ ਦਫਤਰ ਖੋਲ੍ਹਿਆ ਜਿਸ ਦਾ ਉਦਘਾਟਨ ਉਨ੍ਹਾਂ ਖੁਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਦਿਆਲ ਸੋਢੀ ਵੀ ਹਾਜ਼ਰ ਸਨ। ਇਸ ਮੌਕੇ ਲੋਕ ਸਭਾ ਹਲਕੇ ਦੇ ਸਹਿ ਇੰਚਾਰਜ ਗੋਪਾਲ ਕ੍ਰਿਸ਼ਨ ਬਾਂਸਲ ਦੀ ਅਗਵਾਈ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਦਘਾਟਨ ਉਪਰੰਤ ਹੋਈ ਮੀਟਿੰਗ ਨੂੰ ਸਬੋਧਨ ਕਰਦਿਆਂ ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜੋ ਸਹੂਲਤਾਂ ਮਿਲ ਰਹੀਆਂ ਹਨ ਉਹ ਕੇਂਦਰ ਸਰਕਾਰ ਦੀਆਂ ਹਨ ਪਰ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਭੇਜੀਆਂ ਜਾ ਰਹੀਆਂ ਸਕੀਮਾਂ ਪੰਜਾਬ ਸਰਕਾਰ ਅੱਧੀਆਂ ਹੀ ਲੋਕਾਂ ਨੂੰ ਦੇ ਰਹੀ ਹੈ ਅਤੇ ਬਾਕੀ ਅੱਧੀਆਂ ਸਕੀਮਾਂ ਦਾ ਪੈਸਾ ਆਪਣੇ ਬਾਹਰਲੇ ਸੂਬਿਆਂ ਵਿੱਚ ਇਸ਼ਤਿਹਾਰਬਾਜ਼ੀ ਅਤੇ ਹੈਲੀਕਾਪਟਰਾਂ ’ਤੇ ਝੂਟੇ ਲੈਣ ’ਤੇ ਖਰਚ ਕਰ ਰਹੀ ਹੈ। ਜਦ ਕਿ ਹਰਿਆਣਾ, ਯੂਪੀ ਅਤੇ ਹੋਰ ਸੂਬਿਆਂ ਵਿੱਚ ਜਿੱਥੇ ਭਾਜਪਾ ਦੀਆਂ ਡਬਲ ਇੰਜਨ ਵਾਲੀਆਂ ਸਰਕਾਰਾਂ ਹਨ, ਉਥੇ ਮੋਦੀ ਸਰਕਾਰ ਵੱਲੋਂ ਭੇਜੀਆਂ ਪੂਰੀਆਂ ਸਕੀਮਾਂ ਦਾ ਲੋਕ ਲਾਭ ਲੈ ਰਹੇ। ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਤਿੰਨ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਬਣੇ ਤੇ ਕੇਂਦਰ ਵਿੱਚ ਮੰਤਰੀ ਵੀ। ਪਰ ਉਨ੍ਹਾਂ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਝ ਨਹੀਂ ਕੀਤਾ।

Advertisement

Advertisement