ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਸਰਕਾਰ ਨੇ ਨਕਲੀ ਕੀਟਨਾਸ਼ਕਾਂ ਖ਼ਿਲਾਫ਼ ਸ਼ਿਕੰਜਾ ਕੱਸਿਆ: ਖੁੱਡੀਆਂ

07:51 AM Jul 30, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 29 ਜੁਲਾਈ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਸਾਉਣੀ ਦੀਆਂ ਫ਼ਸਲਾਂ ਲਈ ਸਪਰੇਆਂ ਅਤੇ ਖਾਦਾਂ ਪਾਉਣ ਦੇ ਸ਼ੁਰੂ ਹੋਏ ਸੀਜ਼ਨ ਦੌਰਾਨ ਰਾਜ ਭਰ ਦੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਸ਼ੁੱਧ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਸ਼ੁੱਧ ਅੱਜ ਸਹੀ ਮੁੱਲ ਉਪਰ ਮੁੱਹਈਆ ਕਰਵਾਉਣ ਦਾ ਹਰ ਸੰਭਵ ਉਪਰਾਲਾ ਕਰਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਾਲ ਹੀ ਵਿੱਚ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ ਗ਼ੈਰ-ਮਿਆਰੀ ਡਾਇਮੋਨੀਅਮ ਫਾਸਫੇਟ (ਡੀਏਪੀ) ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਭਰ ਵਿੱਚ ਕੁਆਲਿਟੀ ਕੰਟਰੋਲ ਮੁਹਿੰਮ ਚਲਾਈ ਹੈ ਅਤੇ ਵਿੱਤੀ ਸਾਲ 2024-25 ਦੌਰਾਨ ਕੀਟਨਾਸ਼ਕਾਂ ਦੇ 4500 ਨਮੂਨਿਆਂ ਦੀ ਜਾਂਚ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 1009 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 18 ਗੈਰ-ਕਾਨੂੰਨੀ (ਮਿਸਬ੍ਰਾਂਡਿਡ) ਪਾਏ ਗਏ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਲਗਾਤਾਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ 18 ਜੁਲਾਈ ਨੂੰ ਬਠਿੰਡਾ ਤੋਂ 1200 ਲੀਟਰ ਕੀਟਨਾਸ਼ਕ ਜ਼ਬਤ ਕੀਤੇ ਸਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

Advertisement