ਪੰਜਾਬ ਸਰਕਾਰ ਸੁਰਜੀਤ ਹਾਕੀ ਸੁਸਾਇਟੀ ਨੂੰ ਸਹਾਇਤਾ ਦੇਵੇਗੀ: ਹੇਅਰ
09:16 AM Oct 02, 2023 IST
ਪੱਤਰ ਪ੍ਰੇਰਕ
ਜਲੰਧਰ, 1 ਅਕਤੂਬਰ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਾਕੀ ਦੀ ਸਿਰਮੌਰ ਸੰਸਥਾ ਸੁਰਜੀਤ ਹਾਕੀ ਸੁਸਾਇਟੀ ਨੂੰ ਪੰਜਾਬ ਸਰਕਾਰ ਵੱਲੋਂ ਹਾਕੀ ਦੀ ਤਰੱਕੀ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਸੁਰਜੀਤ ਹਾਕੀ ਸੁਸਾਇਟੀ ਦੇ ਸੀ.ਈ.ਓ. ਇਕਬਾਲ ਸਿੰਘ ਸੰਧੂ, ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ ਅਤੇ ਆਨਰੇਰੀ ਸਕੱਤਰ ਰਣਬੀਰ ਸਿੰਘ ਰਾਣਾ ਟੁੱਟ ਵੱਲੋਂ ਬੀਤੇ ਦਨਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੇ ਸੁਸਾਇਟੀ ਵੱਲੋਂ ਹਾਕੀ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਤੇ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ। ਇਸੇ ਦੌਰਾਨ ਉਨ੍ਹਾਂ ਵਲੋਂ ਖੇਡ ਮੰਤਰੀ ਨੂੰ ਟੂਰਨਾਮੈਂਟ ਦੇ ਫਾਈਨਲ ਵਿੱਚ ਸ਼ਾਮਿਲ ਹੋਣ ਦਾ ਵੀ ਸੱਦਾ ਦਿੱਤਾ ਗਿਆ। ਮੀਤ ਹੇਅਰ ਨੇ ਸੱਦੇ ਨੂੰ ਪ੍ਰਵਾਨ ਕਰਨ ਦੇ ਨਾਲ ਨਾਲ ਸੁਸਾਇਟੀ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ।
Advertisement
Advertisement