Punjab Grenade attack: ਗ੍ਰਨੇਡ ਧਮਾਕਾ: ਸੁਨੀਲ ਜਾਖੜ ਵੱਲੋਂ ਪੰਜਾਬ ਭਰ 'ਚ 2 ਘੰਟੇ ਲਈ ਧਰਨਾ ਦੇਣ ਦਾ ਐਲਾਨ
02:03 PM Apr 08, 2025 IST
ਹਤਿੰਦਰ ਮਹਿਤਾ
ਜਲੰਧਰ, 8 ਅਪਰੈਲ
Advertisement
Punjab Grenade attack: ਜਲੰਧਰ ਵਿਚ ਭਾਜਪਾ ਆਗੂ ਘਰ ਹੋਏ ਇਕ ਧਮਾਕੇ ਤੋਂ ਬਾਅਦ ਭਾਜਪਾ ਆਗੂ ਸੁਨੀਲ ਜਾਖੜ ਨੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ, ਲੜੀਵਾਰ ਬੰਬ ਧਮਾਕੇ ਹੋ ਰਹੇ ਹਨ ਜੋ ਕਿ ਬਹੁਤ ਗੰਭੀਰ ਮੁੱਦਾ ਹੈ। ਜਾਖੜ ਨੇ ਕਿਹਾ ਨੇ ਕਿਹਾ ਕਿ ਸਰਕਾਰ ਦਿੱਲੀ ਦੇ ਲੋਕਾਂ ਦੁਆਰਾ ਚਲਾਈ ਜਾ ਰਹੀ ਹੈ ਜਦੋਂ ਕਿ ਮੁੱਖ ਮੰਤਰੀ ਤੇ ਡੀਜੀਪੀ ਕਠਪੁਤਲੀਆਂ ਬਣ ਗਏ ਹਨ।
ਭਾਜਪਾ ਆਗੂ ਜਾਖੜ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਹੁਣ ਤੱਕ 14 ਥਾਣਿਆਂ ਵਿੱਚ ਧਮਾਕੇ ਹੋ ਚੁੱਕੇ ਹਨ, ਇੰਟੈਲੀਜੈਂਸ ਵਿੰਗ ਦੇ ਦਫ਼ਤਰ 'ਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ। ਪਰ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਧਮਾਕੇ ਵਰਗਾ ਕੁਝ ਹੋਇਆ ਹੈ, ਇਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਪੁਲੀਸ ਕਿੰਨੀ ਗੰਭੀਰ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਭਰ ਵਿਚ ਦੁਪਹਿਰ 3 ਵਜੇ ਤੋਂ 5 ਵਜੇ ਤੱਕ ਦੋ ਘੰਟਿਆ ਲਈ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਪੁਲੀਸ ਨੇ ਕਈ ਸ਼ੱਕੀਆਂ ਨੂੰ ਹਿਰਾਸਤ ’ਚ ਲਿਆ
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲੀਸ ਦੀਆਂ ਟੀਮਾਂ ਜਲੰਧਰ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਛਾਪੇਮਾਰੀ ਕਰ ਰਹੀਆਂ ਹਨ। ਡੀਸੀਪੀ ਮਨਪ੍ਰੀਤ ਢਿੱਲੋਂ ਅਤੇ ਉਨ੍ਹਾਂ ਦੀ ਟੀਮ ਜੋ ਕਿ ਰਾਤ 2 ਵਜੇ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ, ਨੇ ਇਸ ਮਾਮਲੇ ਵਿਚ ਕਈ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲੀਸ ਨੇ ਜਲੰਧਰ ਦੇ ਗੜਾ ਅਤੇ ਭਾਰਗਵ ਕੈਂਪ ਤੋਂ ਵੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।
Advertisement