For the best experience, open
https://m.punjabitribuneonline.com
on your mobile browser.
Advertisement

ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਸਖਤ

06:55 AM Mar 01, 2024 IST
ਡੇਰਾ ਸਿਰਸਾ ਮੁਖੀ ਨੂੰ ਵਾਰ ਵਾਰ ਪੈਰੋਲ ਦੇਣ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਸਖਤ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 29 ਫਰਵਰੀ
ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਸਖਤ ਹੋ ਗਈ ਹੈ। ਅੱਜ ਪੰਜਾਬ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਸਬੰਧੀ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਡੇਰਾ ਮੁਖੀ ਨੂੰ ਬਿਨਾਂ ਪ੍ਰਵਾਨਗੀ ਤੋਂ ਪੈਰੋਲ ਨਾ ਦਿੱਤੀ ਜਾਵੇ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ’ਤੇ ਪਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕਰਦਿਆਂ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦਾ ਵਿਰੋਧ ਕੀਤਾ ਸੀ। ਹਾਈ ਕੋਰਟ ਨੇ ਮਾਮਲੇ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਆਖਿਰਕਾਰ ਸਿਰਫ਼ ਡੇਰਾ ਸਿਰਸਾ ਮੁਖੀ ਨੂੰ ਹੀ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ। ਇਸ ਦਾ ਲਾਭ ਜੇਲ੍ਹ ਵਿੱਚ ਬੰਦ ਹੋਰਨਾਂ ਕੈਦੀਆਂ ਨੂੰ ਕਿਉਂ ਨਹੀਂ ਮਿਲ ਰਿਹਾ ਹੈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਕੋਲ ਕਿੰਨੇ ਕੈਦੀਆਂ ਵੱਲੋਂ ਪੈਰੋਲ ਲਈ ਅਰਜ਼ੀਆਂ ਦਿੱਤੀਆਂ ਗਈਆਂ ਸਨ ਅਤੇ ਉਸ ਵਿੱਚੋਂ ਕਿੰਨਿਆਂ ਨੂੰ ਪੈਰੋਲ ਦਿੱਤੀ ਗਈ ਹੈ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੁਣ ਤੱਕ ਨੌਂ ਵਾਰ ਪੈਰੋਲ ਮਿਲ ਚੁਕੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×