‘ਆਪ’ ਦੇ ਕਾਰਜਕਾਲ ’ਚ ਕਰਜ਼ਈ ਹੋਇਆ ਪੰਜਾਬ: ਬੀਬੀ ਜਗੀਰ ਕੌਰ
08:56 AM Sep 16, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਸੱਤਾ ਸੰਭਾਲਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਭ ਤੋਂ ਵੱਧ ਮਾਰ ਆਮ ਆਦਮੀ ਨੂੰ ਹੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਨੇ ਅੱਧਾ ਕਾਰਜਕਾਲ ਪੂਰਾ ਕਰ ਲਿਆ ਹੈ। ਇਨ੍ਹਾਂ ਢਾਈ ਸਾਲਾਂ ਵਿੱਚ ਇੱਕ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਚੁੱਕ ਕੇ ਪੰਜਾਬੀਆਂ ਸਿਰ ਚੜ੍ਹੀ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਕਾਰੀ ਕੰਮਾਂ ਦੀ ਮਸ਼ਹੂਰੀ ਕਰਨ ਲਈ ਹੀ 750 ਕਰੋੜ ਦਾ ਬਜਟ ਰੱਖਿਆ ਗਿਆ ਹੈ। ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿੱਚ ਖਰਚ ਕੇ ਆਮ ਆਦਮੀ ਪਾਰਟੀ ਆਪਣਾ ਰਾਜਨੀਤਕ ਲਾਭ ਲੈਣ ਵਿੱਚ ਲੱਗੀ ਹੋਈ ਹੈ।
Advertisement
Advertisement
Advertisement