ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਨੂੰ ਖਾਲਿਸਤਾਨ ਦੀ ਆੜ ਹੇਠ ਬਦਨਾਮ ਕੀਤਾ ਜਾ ਰਿਹੈ: ਭੱਠਲ

07:54 AM Jun 20, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਿੰਦਰ ਕੌਰ ਭੱਠਲ। -ਫੋਟੋ: ਸੋਢੀ

ਖੇਤਰੀ ਪ੍ਰਤੀਨਿਧ
ਧੂਰੀ, 19 ਜੂਨ
ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ’ਚ ਪੰਜਾਬੀਆਂ ਨਾਲ ਵਾਪਰ ਰਹੀਆਂ ਘਟਨਾਵਾਂ ਤੇ ਪੱਛਮੀ ਬੰਗਾਲ ’ਚ ਸਿੱਖ ਅਫਸਰ ਨੂੰ ਖਾਲਿਸਤਾਨੀ ਕਹਿ ਕੇ ਉਨ੍ਹਾਂ ਵਿਰੁੱਧ ਨਸਲੀ ਟਿੱਪਣੀਆਂ ਕਰਨੀਆਂ ਬਹੁਤ ਮੰਦਭਾਗਾ ਹੈ। ਉਹ ਧੂਰੀ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦੇ ਅਕਾਲ ਚਲਾਣੇ ਉਪਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖਾਲਿਸਤਾਨ ਦੀ ਆੜ ਹੇਠ ਪੂਰੇ ਦੇਸ਼ ਵਿੱਚ ਬਦਨਾਮ ਕੀਤਾ ਜਾ ਰਿਹਾ ਪਰ ਦੇਸ਼ ਅੰਦਰ ਸਭ ਤੋਂ ਪਹਿਲਾਂ ਆਪਸੀ ਭਾਈਚਾਰਕ ਸਾਂਝ ਬਣੀ ਰਹਿਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦਾ ਦੇਸ਼ ਅੰਦਰ ਸਿਆਸੀ ਗਰਾਫ ਉੱਚਾ ਤੇ ‘ਆਪ’ ਦਾ ਗ੍ਰਾਫ ਹੇਠਾਂ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਕਾਂਗਰਸੀ ਹਾਈਕਮਾਂਡ ਨੂੰ ਭਵਿੱਖ ਵਿੱਚ ‘ਆਪ’ ਨਾਲ ਸਮਝੌਤੇ ਪ੍ਰਤੀ ਸੋਚਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰ ਪਾਲ ਸਿੰਘ ਸਿਬੀਆ, ਹਲਕਾ ਇੰਚਾਰਜ ਸੁਮਿਤ ਮਾਨ, ਸਰਪੰਚ ਹਰਦੀਪ ਸਿੰਘ ਦੋਲਤਪੁਰ, ਮੈਂਬਰ ਪੀਸੀਸੀ ਗੁਰਪਿਆਰ ਸਿੰਘ ਧੂਰਾ ਆਦਿ ਹਾਜ਼ਰ ਸਨ।

Advertisement

Advertisement
Advertisement