ਪੰਜਾਬ ਸੋਗ ਵਿੱਚ ਡੁੱਬਿਆ ਤੇ ਮੁੱਖ ਮੰਤਰੀ ‘ਰੰਗਲਾ ਪੰਜਾਬ’ ਫੈਸਟੀਵਲ ਕਰਵਾ ਰਹੇ ਨੇ: ਬਾਜਵਾ
07:19 AM Feb 24, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ, 23 ਫਰਵਰੀ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵੇਲੇ ਅੰਮ੍ਰਿਤਸਰ ਵਿੱਚ ‘ਰੰਗਲਾ ਪੰਜਾਬ’ ਫੈਸਟੀਵਲ ਕਰਵਾਏ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਉਦੋਂ ‘ਰੰਗਲਾ ਪੰਜਾਬ’ ਫੈਸਟੀਵਲ ਕਰਵਾ ਰਹੇ ਹਨ ਜਦੋਂ ਪੰਜਾਬ ਦੇ ਨੌਜਵਾਨ ਪੁੱਤਰ ਸ਼ੁਭਕਰਨ ਸਿੰਘ ਦੇ ਬੇਰਹਿਮੀ ਨਾਲ ਹੋਏ ਕਤਲ ’ਤੇ ਪੂਰਾ ਪੰਜਾਬ ਸੋਗ ਵਿੱਚ ਹੈ।
ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਆਉਂਦੇ ਬਜਟ ਸੈਸ਼ਨ ਵਿੱਚ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇੱਕ ਕਾਨੂੰਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਚੋਣਾਂ ਸਮੇਂ 23 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਵਾਅਦਾ ਕੀਤਾ ਸੀ ਜਿਨ੍ਹਾਂ ਨੂੰ ਪੂਰਾ ਕੀਤਾ ਜਾਵੇ।
Advertisement
Advertisement