ਪੰਜਾਬ ਖੇਤ ਮਜ਼ਦੂਰ ਸਭਾ ਦੇ ਸੰਸਥਾਪਕ ਸਵਰਨ ਸਿੰਘ ਨਾਗੋਕੇ ਦਾ ਦੇਹਾਂਤ
07:45 AM Jan 05, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 4 ਜਨਵਰੀ
ਪੰਜਾਬ ਖੇਤ ਮਜ਼ਦੂਰ ਸਭਾ ਦੇ ਸੰਸਥਾਪਕਾਂ ਵਿੱਚ ਸ਼ਾਮਲ ਅਤੇ ਸੀਪੀਆਈ ਦੇ ਸੂਬਾ ਆਗੂ ਕਾਮਰੇਡ ਸਵਰਨ ਸਿੰਘ ਨਾਗੋਕੇ (90) ਨਹੀਂ ਰਹੇ| ਉਨ੍ਹਾਂ ਆਪਣੇ ਜੱਦੀ ਪਿੰਡ ਨਾਗੋਕੇ ਵਿੱਚ ਅੱਜ ਸਵੇਰ ਆਖਰੀ ਸਾਹ ਲਏ| ਉਹ ਬੀਤੇ ਕੁਝ ਦਿਨਾਂ ਤੋਂ ਬੇਸੁੱਧ ਹੀ ਚਲ ਰਹੇ ਸਨ| ਉਨ੍ਹਾਂ ਦੀ ਪਤਨੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਕਾਮਰੇਡ ਸਵਰਨ ਸਿੰਘ ਦੀ ਦੇਖਭਾਲ ਉਨ੍ਹਾਂ ਦੇ ਭਤੀਜਿਆਂ ਵੱਲੋਂ ਕੀਤੀ ਜਾ ਰਹੀ ਸੀ| ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਨਾਗੋਕੇ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੀ ਮੌਤ ’ਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਕਾਮਰੇਡ ਗੁਲਜਾਰ ਸਿੰਘ ਗੋਰੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਕਾਮਰੇਡ ਪ੍ਰੀਤਮ ਸਿੰਘ ਨਿਆਮਤਪੁਰ, ਸੀਪੀਆਈ ਦੇ ਸੂਬਾ ਆਗੂ ਪ੍ਰਿਥੀਪਾਲ ਸਿੰਘ ਮਾੜੀ ਮੇਘਾ ਨੇ ਦੁੱਖ ਪ੍ਰਗਟਾਇਆ।
Advertisement
Advertisement