ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਕਿਸਾਨ ਯੂਨੀਅਨ ਵੱਲੋਂ ਸਰਪੰਚੀ ਲਈ ਕਰੋੜਾਂ ਰੁਪਏ ਦੀਆਂ ਬੋਲੀਆਂ ਵਿਰੁੱਧ ਕਾਰਵਾਈ ਦੀ ਮੰਗ

04:08 PM Oct 03, 2024 IST

ਰਾਜਨ ਮਾਨ
ਮਜੀਠਾ, 3 ਅਕਤੂਬਰ
ਪੰਜਾਬ ਕਿਸਾਨ ਯੂਨੀਅਨ (ਰੁਲਦੂ ਸਿੰਘ) ਨੇ ਸਰਪੰਚੀ ਲਈ ਲੱਖਾਂ ਕਰੋੜਾਂ ਰੁਪਏ ਦੀਆਂ ਲਾਈਆਂ ਜਾ ਰਹੀਆਂ ਬੋਲੀਆਂ ਦੇ ਰੁਝਾਨ ਨੂੰ ਰੋਕਣ ਲਈ ਚੋਣ ਕਮਿਸ਼ਨ ਨੂੰ ਸਖਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਮਾਝਾ ਜ਼ੋਨ ਦੇ ਪ੍ਰਧਾਨ ਬਲਬੀਰ ਸਿੰਘ ਮੂਧਲ, ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਤੇੜਾ ਅਤੇ ਜ਼ਿਲ੍ਹਾ ਪ੍ਰਚਾਰ ਸਕੱਤਰ ਅਤੇ ਮੀਡੀਆ ਕੋਆਰਡੀਨੇਟਰ ਨਰਿੰਦਰ ਲਾਡੀ ਤੇੜਾ ਨੇ ਕਿਹਾ ਕਿ ਧਨਾਢਾਂ ਵੱਲੋਂ ਪਿੰਡਾਂ ਦੀ ਸਰਪੰਚੀ ਲਈ ਲੱਖਾਂ ਕਰੋੜਾਂ ਰੁਪਏ ਦੀਆਂ ਲਾਈਆਂ ਜਾ ਰਹੀਆਂ ਬੋਲੀਆਂ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਖਤਰਨਾਕ ਰੁਝਾਨ ਨੂੰ ਰੋਕਣ ਲਈ ਚੋਣ ਕਮਿਸ਼ਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਮਹੂਰੀ ਅਤੇ ਨਿਰਪੱਖ ਢੰਗ ਨਾਲ ਚੋਣ ਕਰਵਾਈ ਜਾਣੀ ਚਾਹੀਦੀ ਹੈ। ਪਿੰਡਾਂ ਵਿੱਚ ਪੰਚਾਇਤੀ ਚੋਣਾਂ ਵਿੱਚ ਲੱਖਾਂ ਕਰੋੜਾਂ ਰੁਪਏ ਦੀ ਬੋਲੀ ਦੇ ਰਹੇ ਵਿਅਕਤੀਆਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਪਿੰਡਾਂ ਵਿੱਚ ਪੜ੍ਹੇ ਲਿਖੇ ਸਿਆਣੇ ਅਤੇ ਸੂਝਵਾਨ ਸਰਪੰਚ ਚੁਣੇ ਜਾਣ ਤੇ ਪਿੰਡਾਂ ਨੂੰ ਧੜੇਬੰਦੀਆਂ ਤੇ ਝਗੜਿਆਂ ਤੋਂ ਮੁਕਤ ਰੱਖਿਆ ਜਾਵੇ।
ਜਥੇਬੰਦੀ ਵੱਲੋਂ ਪੰਜਾਬ ਵਿੱਚ ਬਾਸਮਤੀ ਦੇ ਘੱਟ ਮਿਲ ਰਹੇ ਰੇਟ ਤੇ ਮੰਡੀਆਂ ਵਿੱਚ ਰੁਲ ਰਹੀ ਬਾਸਮਤੀ ਅਤੇ ਕਿਸਾਨਾਂ ਦੀ ਲੁੱਟ ਨੂੰ ਬੰਦ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਆਗੂ ਮੰਗਲ ਸਿੰਘ ਧਰਮਕੋਟ, ਭੈਣ ਜਸਬੀਰ ਕੌਰ ਹੇਅਰ, ਨਿਰਮਲ ਸਿੰਘ ਛੱਜਲਵੱਡੀ, ਸ਼ਮਸ਼ੇਰ ਸਿੰਘ ਹੇਰ, ਮਨਜੀਤ ਸਿੰਘ ਗਹਿਰੀ, ਨੰਬਰਦਾਰ ਗਗਨ ਸਿੰਘ ਤੇੜਾ, ਬਲਵਿੰਦਰ ਸਿੰਘ ਹੇਰ ਪੰਡੋਰੀ, ਬਲਵਿੰਦਰ ਕੌਰ ਹਾਜ਼ਰ ਸਨ।

Advertisement

Advertisement