For the best experience, open
https://m.punjabitribuneonline.com
on your mobile browser.
Advertisement

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼

09:05 AM Jan 18, 2024 IST
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਮੀਟਿੰਗ ਵਿੱਚ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਤੇ ਫੰਡਾਂ ਬਾਰੇ ਚਰਚਾ ਕਰਦੇ ਹੋਏ ਚੇਅਰਮੈਨ ਹਰਚੰਦ ਸਿੰਘ ਬਰਸਟ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 17 ਜਨਵਰੀ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਉੱਚ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਦਫ਼ਤਰ ਵਿੱਚ ਮੀਟਿੰਗ ਦੌਰਾਨ ਸੂਬੇ ਦੀਆਂ ਵੱਖ-ਵੱਖ ਅਨਾਜ ਮੰਡੀਆਂ, ਸਬਜ਼ੀ ਅਤੇ ਫ਼ਲ ਮੰਡੀਆਂ, ਲਿੰਕ ਸੜਕਾਂ ਦੇ ਵਿਕਾਸ ਕਾਰਜਾਂ ਅਤੇ ਮਾਰਕੀਟ ਕਮੇਟੀਆਂ, ਬਜਟ, ਈ-ਨੈਮ, ਆਰਡੀਐੱਫ ਆਦਿ ਕਾਰਜਾਂ ਦਾ ਜਾਇਜ਼ਾ ਲਿਆ।
ਸ੍ਰੀ ਬਰਸਟ ਨੇ ਪਟਿਆਲਾ ਦੀ ਸਨੌਰ ਸੜਕ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਦੇ ਮੁੱਖ ਗੇਟ ਉੱਤੇ ਬੂਮ ਬੈਰੀਅਰ, ਸੀਸੀਟੀਵੀ ਅਤੇ ਵੇ-ਬ੍ਰਿਜ ਰਾਹੀਂ ਆਨਲਾਈਨ ਐਂਟਰੀ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਪਰੋਕਤ ਮੰਡੀ ਦੀ ਤਰਜ਼ ’ਤੇ ਪੰਜਾਬ ਦੀਆਂ ਹੋਰਨਾਂ ਫ਼ਲ ਅਤੇ ਸਬਜ਼ੀ ਮੰਡੀਆਂ ਵਿੱਚ ਵੀ ਆਨਲਾਈਨ ਗੇਟ ਐਂਟਰੀ ਦੇ ਕਾਰਜ ਨੂੰ ਜਲਦੀ ਸ਼ੁਰੂ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਪ੍ਰਾਜੈਕਟਾਂ, ਵਿਕਾਸ ਕਾਰਜਾਂ ਸਬੰਧੀ ਅਲਾਟ ਹੋਏ ਫ਼ੰਡਾਂ ਅਤੇ ਹੋਰਨਾਂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਪਿੰਡ ਮਹਿਮਦਪੁਰ ਦੇ ਵਸਨੀਕਾਂ ਵੱਲੋਂ ਮੰਡੀ ਬੋਰਡ ਨੂੰ 20 ਵਿੱਘੇ ਜ਼ਮੀਨ ਦਿੱਤੀ ਗਈ ਹੈ, ਤਾਂ ਜੋ ਇੱਥੇ ਮੰਡੀ ਨੂੰ ਵਿਕਸਤ ਕੀਤਾ ਜਾ ਸਕੇ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਮਹਿਮਦਪੁਰ ਵਿੱਚ ਸਬ-ਯਾਰਡ, ਸਬਜ਼ੀ ਮੰਡੀ ਅਤੇ ਦੁਕਾਨਾਂ ਬਣਾਉਣ ਦੇ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਮੰਡੀ ਦਾ ਲਾਭ ਮਿਲ ਸਕੇ। ਇਸ ਮੌਕੇ ਪੰਜਾਬ ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਚੀਫ ਇੰਜਨੀਅਰ ਗੁਰਦੀਪ ਸਿੰਘ, ਜੀਐੱਮ ਐਨਫੋਰਸਮੈਂਟ ਮਨਜੀਤ ਸਿੰਘ ਸੰਧੂ ਸਮੇਤ ਹੋਰ ਉੱਚ ਅਧਿਕਾਰੀ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement